22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਧਾਇਕ ਗੋਲਡੀ ਮੁਸਾਫਿਰ ਨੇ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਵਿਖੇ ਨਵੇਂ ਕਮਰਿਆਂ ਅਤੇ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ

ਅਜੀਤ ਡੈਸਕ 19-04-2026
ਅਬੋਹਰ, 18 ਅਪ੍ਰੈਲ (ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਵਿੱਢੀ 'ਪੰਜਾਬ ਸਿੱਖਿਆ ਕ੍ਰਾਂਤੀ' ਅਤੇ 'ਬਦਲਦਾ ਪੰਜਾਬ' ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਲਗਾਤਾਰ ਬਦਲੀ ਜਾ ਰਹੀ ਹੈ | ਇਸੇ ਲੜੀ ਤਹਿਤ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ 'ਗੋਲਡੀ ਮੁਸਾਫਿਰ' ਵਲੋਂ ਸਰਕਾਰੀ ਹਾਈ ਸਮਾਰਟ ਸਕੂਲ ਸ਼ੇਰਗੜ੍ਹ ਵਿਖੇ ਨਵੇਂ ਬਣੇ ਕਮਰਿਆਂ ਅਤੇ ਹਾਈਟੈੱਕ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਇਕ ਵੱਡਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁੱਝ ਮਹੀਨਿਆਂ ਵਿਚ ਹਰੇਕ ਸਕੂਲ ਵਿਚ 5-5 ਸਪਲਿਟ ਏ.ਸੀ.ਲਗਵਾਏ ਜਾਣਗੇ ਤਾਂ ਜੋ ਗਰਮੀ ਦੇ ਮੌਸਮ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਕਾਨਵੈਂਟ ਸਕੂਲਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ | ਇਸ ਉਦਘਾਟਨੀ ਸਮਾਰੋਹ ਵਿਚ ਵਿਧਾਇਕ ਦੀ ਟੀਮ ਤੋਂ ਇਲਾਵਾ ਸਕੂਲ ਦੇ ਹੈੱਡਮਾਸਟਰ ਗੁਰਮੇਲ ਸਿੰਘ, ਸਮੂਹ ਸਟਾਫ਼, ਪਿੰਡ ਦੇ ਸਰਪੰਚ ਟਿੱਕੂ ਰਾਮ, ਗਰਾਮ ਪੰਚਾਇਤ ਮੈਂਬਰ, ਐੱਸ.ਐੱਮ.ਸੀ. ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ | ਸਕੂਲ ਪ੍ਰਬੰਧਕਾਂ ਵੱਲੋਂ ਵਿਧਾਇਕ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਨੂੰ ਟੀ.ਬੀ.ਮੁਕਤ ਕਰਨ ਲਈ 100 ਰੋਜ਼ਾ ਵਿਸ਼ੇਸ਼ ਮੁਹਿੰਮ ਜਾਰੀ-ਡਾ. ਕਵਿਤਾ ਸਿੰਘ ਅਗਲੀ ਖ਼ਬਰ ਭਾਰਤੀ ਸਿੱਖਿਆ ਮੰਡਲ ਪੰਜਾਬ ਪ੍ਰਾਂਤ ਵਲੋਂ 57ਵੇਂ ਸਥਾਪਨਾ ਦਿਵਸ ਮੌਕੇ ਕਰਵਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।