22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਫ਼ਾਜ਼ਿਲਕਾ ਜ਼ਿਲ੍ਹੇ ਨੂੰ ਟੀ.ਬੀ.ਮੁਕਤ ਕਰਨ ਲਈ 100 ਰੋਜ਼ਾ ਵਿਸ਼ੇਸ਼ ਮੁਹਿੰਮ ਜਾਰੀ-ਡਾ. ਕਵਿਤਾ ਸਿੰਘ

ਅਜੀਤ ਡੈਸਕ 19-04-2026
ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਦੇਸ਼ ਵਿਚੋਂ ਟੀ.ਬੀ. ਦੀ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਉਦੇਸ਼ ਨਾਲ 'ਨੈਸ਼ਨਲ ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ' ਅਧੀਨ 24 ਮਾਰਚ ਤੋਂ 100 ਰੋਜ਼ਾ ਟੀ.ਬੀ.ਮੁਕਤ ਭਾਰਤ ਅਭਿਆਨ ਚਲਾਇਆ ਜਾ ਰਿਹਾ ਹੈ | ਫ਼ਾਜ਼ਿਲਕਾ ਦੀ ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਨਿਗਰਾਨੀ ਅਤੇ ਜ਼ਿਲ੍ਹਾ ਟੀ.ਬੀ.ਅਫ਼ਸਰ ਡਾ.ਨੀਲੂ ਚੁੱਘ ਦੀ ਦੇਖ-ਰੇਖ ਹੇਠ ਇਹ ਮੁਹਿੰਮ ਜ਼ਿਲ੍ਹੇ ਵਿਚ ਸਫਲਤਾਪੂਰਵਕ ਚੱਲ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਟੀ.ਬੀ. ਦੀ ਜਲਦ ਪਛਾਣ ਲਈ ਜ਼ਿਲ੍ਹੇ ਦੇ ਹਾਈ ਰਿਸਕ ਪਿੰਡਾਂ ਵਿਚ ਵਿਸ਼ੇਸ਼ ਸਕਰੀਨਿੰਗ ਕੈਂਪ ਲਗਾਏ ਜਾ ਰਹੇ ਹਨ | ਇਨ੍ਹਾਂ ਕੈਂਪਾਂ ਵਿਚ ਅਤਿ-ਆਧੁਨਿਕ ਹੈਂਡਹੈਲਡ ਐਕਸ-ਰੇ ਮਸ਼ੀਨ ਰਾਹੀਂ ਲੋਕਾਂ ਦੇ ਮੁਫ਼ਤ ਐਕਸ-ਰੇ ਕੀਤੇ ਜਾ ਰਹੇ ਹਨ | ਸਿਹਤ ਵਿਭਾਗ ਵੱਲੋਂ ਹੁਣ ਤੱਕ ਜ਼ਿਲ੍ਹੇ ਵਿਚ 33 ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿਚ 874 ਲੋਕਾਂ ਦੀ ਸਕਰੀਨਿੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਇਹ ਮੁਹਿੰਮ ਜਾਰੀ ਰਹੇਗੀ | ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਨੀਲੂ ਚੁੱਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ 15 ਦਿਨਾਂ ਤੋਂ ਵੱਧ ਖੰਘ, ਸ਼ਾਮ ਵੇਲੇ ਬੁਖ਼ਾਰ, ਭਾਰ ਘਟਣਾ ਜਾਂ ਭੁੱਖ ਨਾ ਲੱਗਣ ਵਰਗੇ ਲੱਛਣ ਦਿਖਾਈ ਦੇਣ, ਤਾਂ ਉਸ ਨੂੰ ਤੁਰੰਤ ਜਾਂਚ ਕਰਵਾਉਣੀ ਚਾਹੀਦੀ ਹੈ | ਸਾਰੇ ਸਰਕਾਰੀ ਹਸਪਤਾਲਾਂ ਵਿਚ ਟੀ.ਬੀ. ਦਾ ਇਲਾਜ ਬਿਲਕੁਲ ਮੁਫ਼ਤ ਹੈ | ਉਨ੍ਹਾਂ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਦਵਾਈ ਦਾ ਕੋਰਸ ਪੂਰਾ ਕਰਨ, ਸੰਤੁਲਿਤ ਭੋਜਨ ਲੈਣ ਅਤੇ ਨਸ਼ਿਆਂ ਤੋਂ ਪਰਹੇਜ਼ ਕਰਨ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਮੂਹ ਸਿਹਤ ਸਟਾਫ਼ ਪੂਰੀ ਤਨਦੇਹੀ ਨਾਲ ਜੁਟਿਆ ਹੋਇਆ ਹੈ |
ਪਿਛਲੀ ਖ਼ਬਰ ਏਾਜਲਸ ਵਰਲਡ ਸਕੂਲ ਵਿਖੇ 'ਨਾਵਾਂ ਦੀ ਵੰਡ' ਗਤੀਵਿਧੀ ਰਾਹੀਂ ਬੱਚਿਆਂ ਨੇ ਸਿੱਖੀ ਵਿਆਕਰਨ ਦੀ ਗਹਿਰਾਈ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਵਿਖੇ ਨਵੇਂ ਕਮਰਿਆਂ ਅਤੇ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।