23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਹੀਮੋਫੀਲੀਆ ਤੋਂ ਬਚਾਅ ਲਈ ਜਾਗਰੂਕਤਾ ਜ਼ਰੂਰੀ-ਡਾ. ਕਵਿਤਾ ਸਿੰਘ

ਅਜੀਤ ਡੈਸਕ 19-04-2026
ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਚ 'ਵਿਸ਼ਵ ਹੀਮੋਗਲੋਬੀਨੋਪੈਥੀ ਅਤੇ ਹੀਮੋਫੀਲੀਆ ਦਿਵਸ' ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦਫ਼ਤਰ ਵਿਖੇ ਜਾਗਰੂਕਤਾ ਸਮਗਰੀ ਜਾਰੀ ਕਰਦਿਆਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਹੀਮੋਫੀਲੀਆ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕਰਨਾ ਅਤੇ ਪੀੜਤਾਂ ਨੂੰ ਸਿਹਤ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬਿਹਤਰ ਜੀਵਨ ਜੀ ਸਕਣ | ਡਾ.ਰਿੰਕੂ ਚਾਵਲਾ ਨੇ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰੀਰ 'ਤੇ ਮਾਮੂਲੀ ਜਾਂ ਡੂੰਘੀ ਸੱਟ ਲੱਗਣ ਤੋਂ ਬਾਅਦ ਖ਼ੂਨ ਦਾ ਲਗਾਤਾਰ ਵਹਿਣਾ, ਨੱਕ ਵਿਚੋਂ ਖ਼ੂਨ ਆਉਣਾ, ਜੋੜਾਂ ਵਿਚ ਦਰਦ ਤੇ ਸੋਜ, ਅਤੇ ਪਿਸ਼ਾਬ ਜਾਂ ਮਲ ਰਾਹੀਂ ਖ਼ੂਨ ਆਉਣਾ ਹੀਮੋਫੀਲੀਆ ਦੇ ਪ੍ਰਮੁੱਖ ਲੱਛਣ ਹਨ | ਉਨ੍ਹਾਂ ਚੇਤਾਵਨੀ ਦਿੱਤੀ ਕਿ ਸਮੇਂ ਸਿਰ ਇਲਾਜ ਨਾ ਹੋਣ ਦੀ ਸੂਰਤ ਵਿਚ ਇਹ ਜਾਨਲੇਵਾ ਹੋ ਸਕਦਾ ਹੈ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿਚ ਹੀਮੋਫੀਲੀਆ ਦੀ ਜਾਂਚ ਅਤੇ ਇਲਾਜ ਦੀ ਸਹੂਲਤ ਮੁਫ਼ਤ ਉਪਲਬਧ ਹੈ | ਇਸ ਮੌਕੇ ਡਾ. ਉਪਿੰਦਰ, ਡਾ.ਰਾਜਵੀਰ ਕੰਬੋਜ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅੱਜ ਹੋਵੇਗਾ ਸ੍ਰੀ ਗੁਰੂ ਤੇਗ਼ ਬਹਾਦਰ ਚੌਂਕ ਅਤੇ ਮਾਰਗ ਦਾ ਉਦਘਾਟਨ ਅਗਲੀ ਖ਼ਬਰ ਏਾਜਲਸ ਵਰਲਡ ਸਕੂਲ ਵਿਖੇ 'ਨਾਵਾਂ ਦੀ ਵੰਡ' ਗਤੀਵਿਧੀ ਰਾਹੀਂ ਬੱਚਿਆਂ ਨੇ ਸਿੱਖੀ ਵਿਆਕਰਨ ਦੀ ਗਹਿਰਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।