18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗੁਰਲਾਲ ਸਿੰਘ ਦਾਨੇਵਾਲੀਆ ਨੇ ਨੋਨੀ ਮਾਨ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 21-04-2026
ਅਬੋਹਰ, 20 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਵਲੋਂ ਹਲਕਾ ਗੁਰੂਹਰਸਹਾਏ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪੁੱਜ ਕੇ ਮੁਲਾਕਾਤ ਕੀਤੀ ਗਈ | ਇਸ ਦੌਰਾਨ ਜਥੇਦਾਰ ਦਾਨੇਵਾਲੀਆ ਨੇ ਉਨ੍ਹਾਂ ਨੂੰ ਅਬੋਹਰ, ਬੱਲੂਆਣਾ ਹਲਕਿਆਂ 'ਚ ਅਕਾਲੀ ਦਲ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਸੀਨੀਅਰ ਅਕਾਲੀ ਆਗੂ ਹਰਚਰਨ ਸਿੰਘ ਪੱਪੂ, ਸੇਵਾਮੁਕਤ ਪਰਮਿੰਦਰ ਸਿੰਘ ਪੰਮਾ ਬਰਾੜ, ਹਰਪਿੰਦਰ ਸਿੰਘ ਮਾਨ, ਸੁਨੀਲ ਕੁਮਾਰ, ਸੁਖਚੈਨ ਸਿੰਘ ਸੇਖੋਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਅਤੇ ਚੌਕੀਦਾਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੂੰ ਦਿੱਤਾ ਮੰ... ਅਗਲੀ ਖ਼ਬਰ ਆਨਲਾਈਨ ਰਿਪੋਰਟਿੰਗ ਲਈ ਸਿਹਤ ਵਿਭਾਗ ਦੇ ਫ਼ੀਲਡ ਸਟਾਫ਼ ਨੂੰ ਦਿੱਤੀ ਟਰੇਨਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।