18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

400 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਅਜੀਤ ਡੈਸਕ 21-04-2026
ਜਲਾਲਾਬਾਦ,20ਅਪ੍ਰੈਲ(ਜਤਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ 400 ਨਸ਼ੀਲੀਆਂ ਗੋਲੀਆਂ ਸਮੇਤ 1 ਔਰਤ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪੂਜਾ ਰਾਣੀ ਪਤਨੀ ਸੁਨੀਲ ਕੁਮਾਰ ਉਰਫ਼ ਲਵਲੀ ਵਾਸੀ ਢਾਬ ਖ਼ੁਸ਼ਹਾਲ ਜੋਇਆ ਗੁਮਾਨੀ ਵਾਲਾ ਖੂਹ ਤੋਂ ਨਹਿਰ ਸੂਏ ਦੇ ਕੱਚੇ ਰਸਤੇ ਰਾਹੀਂ ਪਿੰਡ ਢਾਬ ਖ਼ੁਸ਼ਹਾਲ ਜੋਇਆ ਨੂੰ ਆ ਰਹੀ ਹੈ ਅਤੇ ਇਸ ਕੋਲ ਨਸ਼ੀਲੀਆਂ ਗੋਲੀਆਂ ਹਨ¢ਇਤਲਾਹ ਠੋਸ ਹੋਣ ਕਰਕੇ ਪੂਜਾ ਰਾਣੀ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਨਾਕਾਬੰਦੀ ਕਰਕੇ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਲੈਣ 'ਤੇ ਉਸ ਪਾਸੋਂ 40 ਪੱਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ¢ ਜਿਸ ਤੇ ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ¢ ਦੋਸ਼ਣ ਵਿਰੁੱਧ ਐਨ.ਡੀ.ਪੀ.ਐੱਸ. ਐਕਟ ਅਧੀਨ ਪਰਚਾ ਦਰਜ ਕਰਕੇ ਕਾਰਵਾਈ ਜਾਰੀ ਹੈ¢
ਪਿਛਲੀ ਖ਼ਬਰ ਪਤੀ-ਪਤਨੀ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ 24 ਘੰਟੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਬਿਜਲੀ ਨਾ ਆਉਣ ਤੋਂ ਭੜਕੇ ਲੋਕਾਂ ਨੇ ਫਿਰੋਜਪੁਰ-ਫ਼ਾਜ਼ਿਲਕਾ ਹਾਈਵੇਅ ਕੀਤਾ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।