28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਧੀਕ ਡਿਪਟੀ ਕਮਿਸ਼ਨਰ ਵਲੋਂ ਮਰਦਮਸ਼ੁਮਾਰੀ ਲਈ ਤਿਆਰੀਆਂ ਦੀ ਸਮੀਖਿਆ

ਅਜੀਤ ਡੈਸਕ 29-04-2026
ਫ਼ਾਜ਼ਿਲਕਾ, 28 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦਾ ਸੂਚੀਕਰਨ ਸ਼ੁਰੂ ਹੋਵੇਗਾ | ਇਹ ਦੇਸ਼ ਦੀ ਪਹਿਲੀ ਡਿਜੀਟਲ ਜਨਗਣਨਾ ਹੋਵੇਗੀ, ਜਿਸ ਵਿਚ 30 ਅਪ੍ਰੈਲ ਤੋਂ 14 ਮਈ 2026 ਤੱਕ ਵੈੱਬਸਾਈਟ 'ਤੇ ਸੈਲਫ-ਇਨਿਊਮਰੇਸ਼ਨ (ਖ਼ੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ | ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ ਮਨਦੀਪ ਕੌਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈੱਲਫ਼ ਇਨਿਊਮਰੇਸ਼ਨ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ | ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ ਹੀ ਨੀਤੀ ਨਿਰਮਾਣ ਦਾ ਆਧਾਰ ਹੈ ਅਧਿਕਾਰੀ ਇਸ ਨੂੰ ਸਮਰਪਣ ਭਾਵਨਾ ਨਾਲ ਸਫਲ ਬਣਾਉਣ | ਉਨ੍ਹਾਂ ਕਿਹਾ ਕਿ ਉਹ ਆਪਣੀ, ਆਪਣੇ ਦਫ਼ਤਰ ਅਧੀਨ ਕੰਮ ਕਰਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੈੱਲਫ਼ ਇਨਿਊਮਰੇਸ਼ ਨੂੰ ਜ਼ਰੂਰ ਯਕੀਨੀ ਬਣਾਉਣ | ਉਨ੍ਹਾਂ ਵਿਭਾਗੀ ਮੁਖੀਆਂ ਨੂੰ ਕਿਹਾ ਕਿ ਉਹ ਆਪਣੇ ਤਹਿਤ ਕੰਮ ਕਰ ਰਹੇ ਕਰਮਚਾਰੀਆਂ 'ਤੇ ਹੋਰ ਨਾਲ ਜੁੜੇ ਲੋਕਾਂ ਨੂੰ ਜਨਗਣਨਾ ਤਹਿਤ ਖ਼ੁਦ ਜਾਣਕਾਰੀ ਭਰਨ ਲਈ ਪ੍ਰੇਰਿਤ ਕੀਤਾ ਜਾਵੇ |
ਪਿਛਲੀ ਖ਼ਬਰ ਪਿੰਡ ਮੂਲਿਆਂਵਾਲੀ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਝਾੜੀਆਂ ਵਿਚੋਂ ਮਿਲੀ ਲਾਸ਼ ਅਗਲੀ ਖ਼ਬਰ ਬਾਬਾ ਖ਼ੁਸ਼ਦਿਲ ਸਪੋਰਟਸ ਕਲੱਬ ਜੰਡਵਾਲਾ ਭੀਮੇਸ਼ਾਹ ਵਲੋਂ ਕਰਵਾਇਆ ਗਿਆ ਇਕ ਦਿਨਾ ਕਿ੍ਕਟ ਟੂਰਨਾਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।