ਅਬੋਹਰ, 29 ਅਪ੍ਰੈਲ (ਵਿਵੇਕ ਹੂੜੀਆ)-ਫ਼ਾਜ਼ਿਲਕਾ ਇਲਾਕੇ ਦੇ ਪਿੰਡ ਰਾਜਪੁਰਾ ਵਿਖੇ ਜ਼ਮੀਨੀ ਕਬਜ਼ੇ ਦੀ ਨੀਅਤ ਨਾਲ ਇਕ ਵਿਅਕਤੀ ਵਲੋਂ ਖੇਤ ਵਿਚ ਖੜ੍ਹੀ ਕਣਕ ਦੀ ਫ਼ਸਲ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਵਿਚ ਕਰੀਬ 6 ਕਨਾਲ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਹੈ | ਪੁਲਿਸ ਨੇ ਪੀੜਤ ਅÏਰਤ ਦੇ ਬਿਆਨਾਂ 'ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰੇਨੂੰ ਬਾਲਾ ਪਤਨੀ ਨਰੇਸ਼ ਕੁਮਾਰ ਵਾਸੀ ਰਾਜਪੁਰਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਜ਼ਮੀਨ ਵਿਚ ਕਣਕ ਦੀ ਫ਼ਸਲ ਬੀਜੀ ਹੋਈ ਸੀ | ਪਿੰਡ ਦਾ ਹੀ ਰਹਿਣ ਵਾਲਾ ਕੁਲਦੀਪ ਕੁਮਾਰ ਪੁੱਤਰ ਰਜਿੰਦਰ ਕੁਮਾਰ ਪਿਛਲੇ ਕੁੱਝ ਦਿਨਾਂ ਤੋਂ ਉਨ੍ਹਾਂ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀਆਂ ਧਮਕੀਆਂ ਦੇ ਰਿਹਾ ਸੀ, ਜਿਸ ਨੂੰ ਉਹ ਲਗਾਤਾਰ ਰੋਕ ਰਹੇ ਸਨ | ਪੀੜਤ ਅÏਰਤ ਅਨੁਸਾਰ 28 ਅਪ੍ਰੈਲ ਨੂੰ ਸ਼ਾਮ ਕਰੀਬ 7 ਵਜੇ ਜਦੋਂ ਉਹ ਆਪਣੇ ਪਤੀ ਨਰੇਸ਼ ਕੁਮਾਰ ਨਾਲ ਖੇਤ ਵਿਚ ਗੇੜਾ ਮਾਰਨ ਗਏ ਤਾਂ ਉੱਥੇ ਕੁਲਦੀਪ ਕੁਮਾਰ ਪਹਿਲਾਂ ਹੀ ਮੌਜੂਦ ਸੀ | ਉਨ੍ਹਾਂ ਦੇ ਸਾਹਮਣੇ ਹੀ ਮੁਲਜ਼ਮ ਨੇ ਮਾਚਸ ਦੀ ਡੱਬੀ ਕੱਢ ਕੇ ਖੜ੍ਹੀ ਫ਼ਸਲ ਨੂੰ ਅੱਗ ਲਗਾ ਦਿੱਤੀ | ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਕਰੀਬ 6 ਕਨਾਲ ਕਣਕ ਸੜ ਕੇ ਸੁਆਹ ਹੋ ਗਈ | ਥਾਣਾ ਪੁਲਿਸ ਨੇ ਰੇਨੂੰ ਬਾਲਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਕੁਲਦੀਪ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |