ਫ਼ਾਜ਼ਿਲਕਾ, 29 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ.ਰਿੰਕੂ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੂਈ ਖੇੜਾ ਬਲਾਕ ਵਿਚ ਵਿਸ਼ੇਸ਼ ਹਫ਼ਤਾਵਾਰੀ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ | ਸੀਨੀਅਰ ਮੈਡੀਕਲ ਅਧਿਕਾਰੀ ਡਾ. ਉਪਿੰਦਰ ਸਿੰਘ ਦੀ ਨਿਗਰਾਨੀ ਹੇਠ ਇਹ ਮੁਹਿੰਮ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਅÏਰਤਾਂ ਨੂੰ ਕਵਰ ਕਰ ਰਹੀ ਹੈ, ਜੋ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਸਨ | ਐੱਸ.ਐਮ.ਓ.ਡਾ.ਉਪਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਪੋਲੀਓ, ਪੀਲੀਆ, ਟੀ.ਬੀ., ਕਾਲੀ ਖੰਘ, ਟੈੱਟਨਸ, ਨਮੂਨੀਆ, ਦਸਤ, ਖ਼ਸਰਾ ਅਤੇ ਰੁਬੇਲਾ ਵਰਗੀਆਂ 12 ਘਾਤਕ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਮੁਕੰਮਲ ਟੀਕਾਕਰਨ ਬਹੁਤ ਜ਼ਰੂਰੀ ਹੈ | ਉਨ੍ਹਾਂ ਅਪੀਲ ਕੀਤੀ ਕਿ ਮਾਪੇ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਅÏਰਤਾਂ ਦਾ ਪੂਰਾ ਟੀਕਾਕਰਨ ਸ਼ਡਿਊਲ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਪੂਰਾ ਕਰਵਾਉਣ | ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਇਹ ਵਿਸ਼ੇਸ਼ ਮੁਹਿੰਮ 30 ਅਪ੍ਰੈਲ ਤੱਕ ਚੱਲੇਗੀ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਆਬਾਦੀ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਫ਼ੀਲਡ ਸਟਾਫ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਬਲਾਕ ਵਿਚ 100 ਫ਼ੀਸਦੀ ਟੀਕਾਕਰਨ ਕਵਰੇਜ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ