17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਅਜੀਤ ਡੈਸਕ 30-04-2026
ਫ਼ਾਜ਼ਿਲਕਾ, 29 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਆਕਾਸ਼ ਕੰਬੋਜ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਪਿੰਡ ਡੱਬਵਾਲੀ ਕਲਾਂ ਨੇੜੇ ਪੁਲ ਸੂਆ ਨਹਿਰ ਪਾਸ ਪੁੱਜੀ ਤਾਂ ਸੱਜੀ ਪਟੜੀ 'ਤੇ ਮੋਟਰਸਾਈਕਲ ਪਾਸ ਖੜ੍ਹੇ 2 ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਹੇਠਾਂ ਸੁੱਟ ਕੇ ਮੋਟਰਸਾਈਕਲ 'ਤੇ ਬੈਠ ਕੇ ਖਿਸਕਣ ਲੱਗੇ | ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲੈਣ 'ਤੇ ਲਿਫ਼ਾਫ਼ੇ ਵਿਚੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਜੱਗਾ ਸਿੰਘ ਅਤੇ ਜੱਗਾ ਸਿੰਘ ਪੁੱਤਰ ਪਹਿਲਵਾਨ ਸਿੰਘ ਵਾਸੀ ਕੁਹਾੜਿਆਂ ਵਾਲੀ ਵਜੋਂ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਅੱਜ ਦਫ਼ਤਰ ਜ਼ਿਲ੍ਹਾ ਰੋਜ਼ਗਾਰ 'ਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਪਲੇਸਮੈਂਟ ਕੈਂਪ ਅਗਲੀ ਖ਼ਬਰ ਖੂਈ ਖੇੜਾ ਬਲਾਕ 'ਚ ਵਿਸ਼ੇਸ਼ ਹਫ਼ਤਾਵਾਰੀ ਟੀਕਾਕਰਨ ਮੁਹਿੰਮ ਜਾਰੀ, ਬੱਚਿਆਂ ਨੂੰ 12 ਗੰਭੀਰ ਬਿਮਾਰੀਆਂ ਤੋਂ ਬਚਾਉਣਾ ਮੁੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।