ਜਲਾਲਾਬਾਦ,29 ਅਪ੍ਰੈਲ (ਜਤਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ, ਜ਼ਿਲ੍ਹਾ ਐਨ.ਟੀ.ਸੀ.ਪੀ ਨੋਡਲ ਅਫ਼ਸਰ ਡਾ.ਪੰਕਜ ਚੌਹਾਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਸੁਨੀਤਾ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐੱਚ.ਸੀ ਜੰਡ ਵਾਲਾ ਭੀਮੇ ਸ਼ਾਹ ਦੇ ਐੱਸ.ਐੱਮ.ਓ ਡਾ. ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜਲਾਲਾਬਾਦ ਦੇ ਸਬ ਸੈਂਟਰ ਬੱਘੇ ਕੇ ਉਤਾੜ ਅਤੇ ਚੱਕ ਸੋਹਣਾ ਸਾਂਦੜ ਵਿਖੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ¢ ਇਸ ਦੌਰਾਨ ਬਲਾਕ ਐਨ.ਟੀ.ਸੀ.ਪੀ ਨੋਡਲ ਅਫ਼ਸਰ ਸੁਮਨ ਕੁਮਾਰ ਅਤੇ ਐੱਸ.ਆਈ ਕੰਵਲਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਸਿਹਤ ਟੀਮ ਵਲ਼ੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਤੰਬਾਕੂ ਛੱਡਣ ਲਈ ਪ੍ਰੇਰਿਤ ਕੀਤਾ ਗਿਆ¢ ਸੁਮਨ ਕੁਮਾਰ ਨੇ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਦਿਲ, ਫੇਫੜਿਆਂ ਅਤੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ ਅਤੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਘੱਟ ਹੋ ਜਾਂਦੀ ਹੈ¢ ਇਸ ਤੋਂ ਇਲਾਵਾ, ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੌਕੇ 'ਤੇ ਹੀ ਕਾਰਵਾਈ ਕਰਦਿਆਂ ਜੁਰਮਾਨੇ ਵੀ ਕੀਤੇ ਗਏ¢ ਇਸ ਮੌਕੇ ਐੱਸ.ਆਈ ਕੰਵਲਪ੍ਰੀਤ ਸਿੰਘ, ਬਲਾਕ ਐਨ.ਟੀ.ਸੀ.ਪੀ ਡੀਲਿੰਗ ਜਸਪਾਲ ਸਿੰਘ ਸਿੱਧੂ, ਮਨਦੀਪ ਸਿੰਘ, ਸੁਰਿੰਦਰਪਾਲ ਸਿੰਘ, ਪ੍ਰੇਮ ਸਿੰਘ ਐੱਮ.ਪੀ.ਐੱਚ.ਡਬਲਯੂ, ਪਤਵੰਤੇ ਸੱਜਣ ਅਤੇ ਸਥਾਨਕ ਲੋਕ ਹਾਜ਼ਰ ਸਨ¢