ਜਲਾਲਾਬਾਦ, 29 ਅਪ੍ਰੈਲ(ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਲਾਲਾਬਾਦ ਦੇ ਸਰਕਾਰੀ ਪ੍ਰਾਇਮਰੀ ਸਕੂਲ (ਕੰਨਿਆ) ਨੂੰ ਸਹਿ-ਸਿੱਖਿਆ (ਕੋ-ਐਡ) ਸਕੂਲ ਘੋਸ਼ਿਤ ਕਰ ਦਿੱਤਾ ਹੈ¢ ਸਿੱਖਿਆ ਵਿਭਾਗ ਵਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ, ਹੁਣ ਵਿੱਦਿਅਕ ਸੈਸ਼ਨ 2026-27 ਤੋਂ ਇਸ ਸਕੂਲ ਵਿਚ ਲੜਕੀਆਂ ਦੇ ਨਾਲ-ਨਾਲ ਲੜਕੇ ਵੀ ਸਿੱਖਿਆ ਪ੍ਰਾਪਤ ਕਰ ਸਕਣਗੇ¢ ਇਸ ਬਾਰੇ ਜਾਣਕਾਰੀ ਦਿੰਦੇ ਅਤੇ ਪੱਤਰ ਨੂੰ ਦਿਖਾਉਂਦੇ ਹੋਏ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ (ਆਈ.ਏ.ਐੱਸ) ਵਲੋਂ ਜਾਰੀ ਅਧਿਕਾਰਤ ਪੱਤਰ ਅਨੁਸਾਰ, ਇਹ ਫ਼ੈਸਲਾ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ¢ ਇਸ ਪ੍ਰਸਤਾਵ ਨੂੰ ਮਾਨਯੋਗ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਲਾਗੂ ਕੀਤਾ ਗਿਆ ਹੈ¢ ਵਿਭਾਗ ਨੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫ਼ਾਜ਼ਿਲਕਾ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਲਾਲਾਬਾਦ-1 ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ¢ ਸਰਕਾਰ ਦੇ ਇਸ ਕਦਮ ਨਾਲ ਇਲਾਕੇ ਦੇ ਉਨ੍ਹਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਜੋ ਆਪਣੇ ਬੱਚਿਆਂ ਨੂੰ ਨੇੜਲੇ ਸਰਕਾਰੀ ਸਕੂਲ ਵਿਚ ਪੜ੍ਹਾਉਣਾ ਚਾਹੁੰਦੇ ਹਨ¢ ਹਲਕਾ ਵਿਧਾਇਕ ਨੇ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਦਾ ਧੰਨਵਾਦ ਵੀ ਕੀਤਾ¢