16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸੰੁਨੇ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਅਤੇ ਗਹਿਣੇ ਸਾਫ਼

ਅਜੀਤ ਡੈਸਕ 30-04-2026
ਅਬੋਹਰ, 29 ਅਪ੍ਰੈਲ(ਵਿਵੇਕ ਹੂੜੀਆ)-ਪੁਲਿਸ ਪ੍ਰਸ਼ਾਸਨ ਦੇ ਦਾਅਵਿਆਂ ਦੇ ਬਾਵਜੂਦ ਸ਼ਹਿਰ ਵਿਚ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ | ਤਾਜ਼ਾ ਮਾਮਲਾ ਗੋਬਿੰਦ ਨਗਰੀ ਦੀ ਗਲੀ ਨੰਬਰ 4-5 ਦਾ ਹੈ, ਜਿੱਥੇ ਅਣਪਛਾਤੇ ਚੋਰਾਂ ਨੇ ਇਕ ਸੁੰਨੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਪੀੜਤ ਵਿਕਰਮ ਰਹੇਜਾ ਪੁੱਤਰ ਵਾਸੂਦੇਵ ਰਹੇਜਾ ਨੇ ਦੱਸਿਆ ਕਿ ਉਹ ਫਨਾਇਲ ਦੀ ਮਾਰਕੀਟਿੰਗ ਦਾ ਕੰਮ ਕਰਦਾ ਹੈ | ਅੱਜ ਸਵੇਰੇ ਕਰੀਬ 10 ਵਜੇ ਉਹ ਆਪਣੀ ਪਤਨੀ ਨਾਲ ਘਰੋਂ ਗਿਆ ਸੀ | ਜਦੋਂ ਉਹ ਦੁਪਹਿਰ ਕਰੀਬ ਡੇਢ ਵਜੇ ਵਾਪਸ ਪਰਤਿਆ ਤਾਂ ਦੇਖਿਆ ਕਿ ਮੁੱਖ ਗੇਟ ਦੇ ਤਾਲੇ ਟੁੱਟੇ ਹੋਏ ਸਨ | ਅੰਦਰ ਜਾ ਕੇ ਦੇਖਿਆ ਤਾਂ ਸਾਰੀਆਂ ਅਲਮਾਰੀਆਂ ਫਰੋਲੀਆਂ ਹੋਈਆਂ ਸਨ | ਵਿਕਰਮ ਅਨੁਸਾਰ ਉਸ ਦੀ ਮਾਤਾ ਸੁਸ਼ਮਾ ਜੋ ਕਿ ਸ੍ਰੀ ਗੰਗਾਨਗਰ ਵਿਖੇ ਜੇਰੇ ਇਲਾਜ ਹੈ, ਦੇ ਕਮਰੇ ਵਿਚੋਂ 46 ਹਜ਼ਾਰ ਰੁਪਏ ਅਤੇ ਉਸ ਦੇ ਆਪਣੇ ਕਮਰੇ ਵਿਚੋਂ ਕਰੀਬ 3 ਲੱਖ ਰੁਪਏ ਦੀ ਨਕਦੀ ਗ਼ਾਇਬ ਸੀ | ਇਸ ਤੋਂ ਇਲਾਵਾ ਚੋਰ ਘਰ ਵਿਚ ਪਏ ਸੋਨੇ-ਚਾਂਦੀ ਦੇ ਕੀਮਤੀ ਗਹਿਣੇ ਵੀ ਲੈ ਗਏ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਮਨਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ | ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ.ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਤਾਂ ਜੋ ਚੋਰਾਂ ਦਾ ਸੁਰਾਗ ਲਗਾਇਆ ਜਾ ਸਕੇ | ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਨੂੰ ਸੁੰਨਾ ਛੱਡਣ ਸਮੇਂ ਸਾਵਧਾਨੀ ਵਰਤਣ ਅਤੇ ਗੁਆਂਢੀਆਂ ਨੂੰ ਜ਼ਰੂਰ ਸੂਚਿਤ ਕਰਨ |
ਪਿਛਲੀ ਖ਼ਬਰ 'ਦ ਰੀਕਿ੍ਏਸ਼ਨ ਕਲੱਬ' ਫ਼ਾਜ਼ਿਲਕਾ ਵਿਖੇ ਸਵਿਮਿੰਗ ਪੂਲ ਦੇ ਨਵੇਂ ਸੈਸ਼ਨ ਦਾ ਉਦਘਾਟਨ ਅੱਜ • ਵਿਧਾਇਕ ਸਵਨਾ ਅਤੇ ਖ਼ੁਸ਼ਬ... ਅਗਲੀ ਖ਼ਬਰ ਸਰਕਾਰੀ ਕੰਨਿਆ ਪ੍ਰਾਇਮਰੀ ਸਕੂਲ ਜਲਾਲਾਬਾਦ ਨੂੰ ਮਿਲਿਆ ਸਹਿ-ਸਿੱਖਿਆ ਦਾ ਦਰਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।