16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

'ਦ ਰੀਕਿ੍ਏਸ਼ਨ ਕਲੱਬ' ਫ਼ਾਜ਼ਿਲਕਾ ਵਿਖੇ ਸਵਿਮਿੰਗ ਪੂਲ ਦੇ ਨਵੇਂ ਸੈਸ਼ਨ ਦਾ ਉਦਘਾਟਨ ਅੱਜ • ਵਿਧਾਇਕ ਸਵਨਾ ਅਤੇ ਖ਼ੁਸ਼ਬੂ ਸਵਨਾ ਕਰਨਗੇ ਸ਼ੁੱਭ ਆਰੰਭ

ਅਜੀਤ ਡੈਸਕ 30-04-2026
ਫ਼ਾਜ਼ਿਲਕਾ, 29 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸ਼ਹਿਰ ਦੇ ਪ੍ਰਸਿੱਧ 'ਦ ਰੀਕਿ੍ਏਸ਼ਨ ਕਲੱਬ' ਫ਼ਾਜ਼ਿਲਕਾ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਸਵਿਮਿੰਗ ਪੂਲ ਦੇ ਨਵੇਂ ਸੈਸ਼ਨ ਦਾ ਉਦਘਾਟਨ ਅੱਜ ਸ਼ਾਮ 6 ਵਜੇ ਕੀਤਾ ਜਾਵੇਗਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਵਿਸ਼ੇਸ਼ ਮਹਿਮਾਨ ਵਜੋਂ 'ਖ਼ੁਸ਼ੀ ਫਾਊਾਡੇਸ਼ਨ' ਦੀ ਚੇਅਰਪਰਸਨ ਖ਼ੁਸ਼ਬੂ ਸਵਨਾ ਸ਼ਿਰਕਤ ਕਰਨਗੇ | ਸਵਿਮਿੰਗ ਪੂਲ ਦੇ ਸੰਚਾਲਕ ਉਮੇਸ਼ ਕੁਮਾਰ ਅਤੇ ਕਲੱਬ ਦੇ ਸਕੱਤਰ ਅਸ਼ੋਕ ਕਾਮਰਾ ਨੇ ਦੱਸਿਆ ਕਿ ਗਰਮੀ ਦੇ ਮੌਸਮ ਅਤੇ ਸ਼ਹਿਰ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਇਸ ਵਾਰ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸੁਰੱਖਿਆ ਅਤੇ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਬੱਚਿਆਂ, ਪੁਰਸ਼ਾਂ ਅਤੇ ਅÏਰਤਾਂ ਲਈ ਤੈਰਾਕੀ ਦਾ ਸਮਾਂ ਵੱਖ-ਵੱਖ ਨਿਰਧਾਰਿਤ ਕੀਤਾ ਗਿਆ ਹੈ | ਪੂਲ ਵਿਚ ਤਜਰਬੇਕਾਰ ਕੋਚ ਵੀ ਤਾਇਨਾਤ ਕੀਤੇ ਗਏ ਹਨ ਜੋ ਨਵੇਂ ਸਿੱਖਣ ਵਾਲਿਆਂ ਨੂੰ ਸਹੀ ਮਾਰਗਦਰਸ਼ਨ ਦੇਣਗੇ | ਉਦਘਾਟਨ ਸਮਾਰੋਹ ਨੂੰ ਲੈ ਕੇ ਕਲੱਬ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਬੀਬੀ ਰਜਿੰਦਰ ਕੌਰ ਨੇ ਝੂਮਿਆਂ ਵਾਲੀ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਸੰੁਨੇ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਅਤੇ ਗਹਿਣੇ ਸਾਫ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।