16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਬੀਬੀ ਰਜਿੰਦਰ ਕੌਰ ਨੇ ਝੂਮਿਆਂ ਵਾਲੀ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 30-04-2026
ਅਬੋਹਰ, 29 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ) ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਬੀਬੀ ਰਜਿੰਦਰ ਕੌਰ ਨੇ ਆਪਣੇ ਹਲਕੇ ਦੇ ਪਿੰਡ ਝੂਮਿਆਂ ਵਾਲੀ ਦੀ ਦਾਣਾ ਮੰਡੀ ਦਾ ਦੌਰਾ ਕਰਦੇ ਹੋਏ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਜਲਦੀ ਹੀ ਪ੍ਰਸ਼ਾਸਨ ਨੂੰ ਜਾਣੂ ਕਰਵਾ ਕੇ ਉਨ੍ਹਾਂ ਦਾ ਹੱਲ ਕਰਵਾਉਣ ਦਾ ਵਿਸ਼ਵਾਸ ਵੀ ਦਵਾਇਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬੱਲੂਆਣਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਅੱਜ ਉਨ੍ਹਾਂ ਕਾਂਗਰਸ ਪਾਰਟੀ ਦੇ ਵਫ਼ਦ ਨਾਲ ਹਲਕੇ ਦੇ ਪਿੰਡ ਝੂਮਿਆਂ ਵਾਲੀ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਜਿੱਥੇ ਕਿਸਾਨਾਂ ਨੂੰ ਲਿਫ਼ਟਿੰਗ ਦੀ ਭਾਰੀ ਸਮੱਸਿਆ ਆ ਰਹੀ ਹੈ | ਇਸ ਤੋਂ ਇਲਾਵਾ ਮਜ਼ਦੂਰਾਂ ਦਾ ਵੀ ਕੰਮ ਰੁਕਿਆ ਪਿਆ ਹੈ | ਕਿਸਾਨਾਂ ਦੇ ਲਈ ਪੀਣ ਦੇ ਪਾਣੀ, ਬਿਜਲੀ, ਪਖਾਨੇ ਆਦਿ ਦਾ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤਾ ਗਿਆ | ਰਾਤ ਸਮੇਂ ਕਿਸਾਨਾਂ ਨੂੰ ਮੱਛਰਾਂ ਨਾਲ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਜਿਸ ਕਾਰਨ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਲਈ ਕੀਤੇ ਜਾ ਰਹੇ ਪੁਖ਼ਤਾ ਪ੍ਰਬੰਧਾਂ ਦੀ ਪੋਲ ਖੁੱਲ ਚੁੱਕੀ ਹੈ | ਇਸ ਸੰਬੰਧੀ ਉਹ ਜਲਦੀ ਹੀ ਪ੍ਰਸ਼ਾਸਨ ਨੂੰ ਮਿਲ ਕੇ ਅਨਾਜ ਮੰਡੀਆਂ ਵਿਚ ਕਿਸਾਨਾਂ ਲਈ ਪੁਖ਼ਤਾ ਪ੍ਰਬੰਧ ਕਰਵਾਉਂਦੇ ਹੋਏ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਕਰਨ ਦੀ ਮੰਗ ਕਰਨਗੇ |
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਮਹਿਲਾ ਕਾਬੂ ਅਗਲੀ ਖ਼ਬਰ 'ਦ ਰੀਕਿ੍ਏਸ਼ਨ ਕਲੱਬ' ਫ਼ਾਜ਼ਿਲਕਾ ਵਿਖੇ ਸਵਿਮਿੰਗ ਪੂਲ ਦੇ ਨਵੇਂ ਸੈਸ਼ਨ ਦਾ ਉਦਘਾਟਨ ਅੱਜ • ਵਿਧਾਇਕ ਸਵਨਾ ਅਤੇ ਖ਼ੁਸ਼ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।