ਅਬੋਹਰ, 29 ਅਪ੍ਰੈਲ (ਵਿਵੇਕ ਹੂੜੀਆ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਇਕ ਮਹਿਲਾ ਨੂੰ ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮਹਿਲਾ ਖ਼ਿਲਾਫ਼ ਨਵੀਂ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਲੇਡੀ ਹੈੱਡ ਕਾਂਸਟੇਬਲ ਰਾਜਪਾਲ ਕੌਰ ਆਪਣੇ ਸਾਥੀ ਕਰਮਚਾਰੀਆਂ ਸਮੇਤ ਇਲਾਕੇ ਵਿਚ ਗਸ਼ਤ 'ਤੇ ਤਾਇਨਾਤ ਸਨ | ਇਸ ਦੌਰਾਨ ਪਿੰਡ ਕੱਲਰ ਖੇੜਾ ਦੇ ਰਕਬੇ ਵਿਚ ਸ਼ੱਕ ਦੇ ਆਧਾਰ 'ਤੇ ਇਕ ਮਹਿਲਾ ਦੀ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਮਹਿਲਾ ਪਾਸੋਂ 60 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ | ਕਾਬੂ ਕੀਤੀ ਗਈ ਮਹਿਲਾ ਦੀ ਪਛਾਣ ਮੋਨਾ ਪਤਨੀ ਕੁਲਵਿੰਦਰ ਸਿੰਘ ਵਾਸੀ ਪਿੰਡ ਤੂਤਵਾਲਾ ਵਜੋਂ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |