16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਨਸ਼ੇ ਦੀ ਹਾਲਤ 'ਚ ਹੰਗਾਮਾ ਕਰਦੇ ਤਿੰਨ ਨੌਜਵਾਨ ਕਾਬੂ, ਪੁਲਿਸ ਨੇ ਮਾਮਲਾ ਕੀਤਾ ਦਰਜ

ਅਜੀਤ ਡੈਸਕ 30-04-2026
ਅਬੋਹਰ, 29 ਅਪ੍ਰੈਲ (ਵਿਵੇਕ ਹੂੜੀਆ)-ਸਥਾਨਕ ਦਾਣਾ ਮੰਡੀ ਵਿਚ ਨਸ਼ੇ ਦੀ ਹਾਲਤ 'ਚ ਘੁੰਮ ਰਹੇ ਅਤੇ ਜਨਤਕ ਸੁਰੱਖਿਆ ਲਈ ਖ਼ਤਰਾ ਬਣੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐੱਸ.ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ ਅਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ 'ਤੇ ਸੀ | ਇਸ ਦੌਰਾਨ ਇਕ ਖ਼ਾਸ ਮੁਖ਼ਬਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਦਾਣਾ ਮੰਡੀ ਅਬੋਹਰ ਵਿਚ ਤਿੰਨ ਨੌਜਵਾਨ ਭਾਰੀ ਨਸ਼ੇ ਦੀ ਹਾਲਤ ਵਿਚ ਘੁੰਮ ਰਹੇ ਹਨ | ਮੁਖ਼ਬਰ ਅਨੁਸਾਰ ਇਹ ਨੌਜਵਾਨ ਨਸ਼ੇ ਵਿਚ ਹੋਣ ਕਾਰਨ ਕਿਸੇ ਵੀ ਰਾਹਗੀਰ ਦਾ ਨੁਕਸਾਨ ਕਰ ਸਕਦੇ ਸਨ ਅਤੇ ਜਨਤਕ ਅਮਨ-ਸ਼ਾਂਤੀ ਭੰਗ ਕਰ ਰਹੇ ਸਨ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਨਸ਼ੇ ਦੀ ਹਾਲਤ ਵਿਚ ਝੂਲ ਰਹੇ ਤਿੰਨਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ | ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਵਿਕੀ ਪੁੱਤਰ ਨਿਰਮਲ ਸਿੰਘ ਵਾਸੀ ਗੋਬਿੰਦਗੜ੍ਹ, ਜਗਜੀਤ ਸਿੰਘ ਪੁੱਤਰ ਹਰਮੰਦਰ ਸਿੰਘ ਵਾਸੀ ਗਲੀ ਨੰਬਰ 5 ਜੰਮੂ ਬਸਤੀ ਅਬੋਹਰ ਅਤੇ ਸੋਨੀ ਸਿੰਘ ਪੁੱਤਰ ਕਾਤਾ ਸਿੰਘ ਵਾਸੀ ਗਲੀ ਨੰਬਰ 10 ਪੰਜਪੀਰ ਨਗਰ ਅਬੋਹਰ ਵਜੋਂ ਹੋਈ ਹੈ | ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕੈਪਟਨ ਸੰਦੀਪ ਸੰਧੂ ਨੇ ਪੁਲਿਸ ਥਾਣਾ ਜੋਧਾਂ 'ਤੇ ਭਿ੍ਸ਼ਟਾਚਾਰ ਦੇ ਦੋਸ਼ ਲਗਾਏ ਅਗਲੀ ਖ਼ਬਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫ਼ਾਜ਼ਿਲਕਾ ਦੇ ਇਕ ਅਹਿਮ ਮਾਮਲੇ ਦੌਰਾਨ ਹੇਠਲੀ ਅਦਾਲਤ ਨੂੰ ਕੀਤਾ ਰੱਦ ਪਟੀਸ਼ਨਰ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।