07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਵਿਧਾਇਕ ਸਵਨਾ ਵਲੋਂ ਫ਼ਾਜ਼ਿਲਕਾ-ਸਾਦਕੀ ਰੋਡ 'ਤੇ 38 ਕਰੋੜ ਦੀ ਲਾਗਤ ਨਾਲ ਬਣੇ ਰੇਲਵੇ ਓਵਰ ਬਿ੍ਜ ਦਾ ਉਦਘਾਟਨ

ਅਜੀਤ ਡੈਸਕ 01-05-2026
ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫ਼ਾਜ਼ਿਲਕਾ-ਸਾਦਕੀ ਬਾਰਡਰ ਰੋਡ 'ਤੇ ਪੈਂਦੀ ਰੇਲਵੇ ਲਾਈਨ ਉੱਪਰ 38 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਨਵੇਂ ਪੁਲ ਦਾ ਉਦਘਾਟਨ ਕਰਕੇ ਇਸ ਨੂੰ ਹਲਕੇ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ | ਇਸ ਪੁਲ ਦੇ ਖੁੱਲ੍ਹਣ ਨਾਲ ਸਰਹੱਦੀ ਖੇਤਰ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੀ ਹੈ | ਉਦਘਾਟਨ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਦੀ ਇਹ ਬਹੁਤ ਪੁਰਾਣੀ ਮੰਗ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ ਪੁਲ ਨਾ ਹੋਣ ਕਾਰਨ ਰੇਲਵੇ ਫਾਟਕ ਬੰਦ ਹੋਣ 'ਤੇ ਲੋਕਾਂ ਨੂੰ ਕਾਫ਼ੀ ਸਮਾਂ ਖੜ੍ਹ ਕੇ ਇੰਤਜ਼ਾਰ ਕਰਨਾ ਪੈਂਦਾ ਸੀ ਜਾਂ ਫਿਰ ਪਿੰਡਾਂ ਦੇ ਲੰਬੇ ਰਸਤਿਆਂ ਰਾਹੀਂ ਸਫ਼ਰ ਤੈਅ ਕਰਨਾ ਪੈਂਦਾ ਸੀ | ਹੁਣ ਇਸ ਪੁਲ ਦੇ ਬਣਨ ਨਾਲ ਲੋਕਾਂ ਦੇ ਸਮੇਂ ਅਤੇ ਤੇਲ ਦੋਵਾਂ ਦੀ ਬੱਚਤ ਹੋਵੇਗੀ | ਵਿਧਾਇਕ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜ ਸਕੇ | ਉਨ੍ਹਾਂ ਸਪਸ਼ਟ ਕੀਤਾ ਕਿ ਵਿਕਾਸ ਦੇ ਸਾਰੇ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਏ ਜਾ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਦੀਪ ਸਿੰਘ, ਸਰਪੰਚ ਹਰਜੀਤ ਸਿੰਘ, ਸਰਪੰਚ ਕਰਮਜੀਤ ਸਿੰਘ, ਸਰਪੰਚ ਸੁਖਦੀਪ ਸਿੰਘ, ਸਰਪੰਚ ਮੁਖ਼ਤਿਆਰ ਸਿੰਘ, ਸਰਪੰਚ ਜਰਨੈਲ ਸਿੰਘ, ਸਰਪੰਚ ਰਾਜਿੰਦਰ ਸਿੰਘ, ਸਰਪੰਚ ਦਰਸ਼ਨ ਸਿੰਘ, ਜਗਰੂਪ ਸਿੰਘ, ਸਰਪੰਚ ਪ੍ਰੇਮ ਸਿੰਘ, ਸਰਪੰਚ ਸ਼ਿੰਦਰ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ ਆਲਮ ਸ਼ਾਹ, ਸਰਪੰਚ ਮੁਖ਼ਤਿਆਰ ਸਿੰਘ ਬੇਰੀ ਵਾਲਾ ਸਮੇਤ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਤਹਿਸੀਲ ਕੰਪਲੈਕਸ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਦੇ ਵਿਰੋਧ 'ਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੱਖ-ਵੱ... ਅਗਲੀ ਖ਼ਬਰ ਪਿਛਲੇ ਪੰਜ ਸਾਲਾਂ ਤੋਂ ਝੋਨੇ 'ਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨਾਂ ਜ਼ਮੀਨ 'ਚ ਕਰ ਰਿਹਾ ਜਜ਼ਬ ਕਿਸਾਨ ਅਮਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।