07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਤਹਿਸੀਲ ਕੰਪਲੈਕਸ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਦੇ ਵਿਰੋਧ 'ਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੱਖ-ਵੱਖ ਆਗੂਆਂ ਨੇ ਸੂਬਾ ਸਰਕਾਰ ਨੂੰ ਜੰਮ ਕੇ ਕੋਸਿਆ

ਅਜੀਤ ਡੈਸਕ 01-05-2026
ਜਲਾਲਾਬਾਦ, 30 ਅਪ੍ਰੈਲ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਤਹਿਸੀਲ ਕੰਮਪਲੈਕਸ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਵਲ਼ੋਂ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾਂ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਬਿਜਲੀ ਕੱਟਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ¢ ਇਸ ਧਰਨੇ ਵਿਚ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾਂ, ਸੂਬਾ ਮੀਤ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਜ਼ਿਲ੍ਹਾ ਫ਼ਾਜ਼ਿਲਕਾ ਪ੍ਰਧਾਨ ਨਰਦੇਵ ਸਿੰਘ ਮਾਨ, ਸੂਬਾ ਮੀਤ ਪ੍ਰਧਾਨ ਪ੍ਰਧਾਨ ਅਸ਼ੋਕ ਕੁਮਾਰ ਅਨੇਜਾ, ਸੂਬਾ ਮੀਤ ਪ੍ਰਧਾਨ ਲਖਵਿੰਦਰ ਸਿੰਘ ਰੋਹੀਵਾਲਾ, ਸੂਬਾ ਮੀਤ ਪ੍ਰਧਾਨ ਡਾ.ਰਾਜ ਸਿੰਘ ਡਿਬੀਪੁਰਾ, ਗੁਰਵੈਦ ਸਿੰਘ ਕਾਠਗੜ੍ਹ ਜ਼ਿਲ੍ਹਾ ਐੱਸ.ਸੀ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ ਰਾਜੂ ਖੇੜਾ, ਬਲਜੀਤ ਸਿੰਘ ਕਪੂਰ, ਰਾਜੂ ਧਵਨ, ਕੁਲਦੀਪ ਸਿੰਘ ਰਾਜਪੂਤ, ਲਾਡੀ ਧਵਨ, ਕੁਲਦੀਪ ਸਿੰਘ ਲੱਧੂ ਵਾਲਾ ਉਤਾੜ, ਪ੍ਰੀਤਮ ਸਿੰਘ ਬੱਬਰ, ਸੁਖਜਿੰਦਰ ਸਿੰਘ ਭੁੱਲਰ, ਸੁਖਪਾਲਵੀਰ ਸਿੰਘ ਮਦਾਨ, ਮਲਕੀਤ ਸਿੰਘ ਹੀਰਾ, ਕਾਲਾ ਤਪਾ, ਮੰਗਾ ਚਿਰਾਗ਼ਾਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੁਰਜੀਤ ਸਿੰਘ ਬਰਨਾਲਾ ਆਦਿ ਆਗੂ ਤੇ ਵਰਕਰ ਹਾਜ਼ਰ ਹੋਏ¢ ਇਸ ਮੌਕੇ ਸੰਬੋਧਨ ਕਰਦੇ ਹੋਏ ਆਗੂਆਂ ਨੇ ਆਮ ਆਦਮੀ ਪਾਰਟੀ 'ਤੇ ਵਰ੍ਹਦੇ ਹੋਏ ਕਿਹਾ ਕਿ ਆਮ ਆਦਮੀ ਦੀ ਸਰਕਾਰ ਨੇ ਸਖ਼ਤ ਗਰਮੀ ਦੌਰਾਨ ਪਿੰਡਾਂ ਸਮੇਤ ਸ਼ਹਿਰਾਂ ਨੂੰ ਪੂਰੀ ਬਿਜਲੀ ਨਾ ਦੇ ਕੇ ਤੰਗ ਪਰੇਸ਼ਾਨ ਕੀਤਾ ਹੋਇਆ ਹੈ¢ ਸੂਬਾ ਘਰੇਲੂ ਅਤੇ ਵਪਾਰਕ ਦੋਵਾਂ ਖੇਤਰਾਂ ਵਿਚ ਬਿਜਲੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਵਿਆਪਕ ਹਫ਼ੜਾ-ਦਫ਼ੜੀ ਮਚੀ ਹੋਈ ਹੈ¢ ਉਨ੍ਹਾਂ ਅੱਗੇ ਕਿਹਾ ਕਿ ਦਿਨ-ਰਾਤ ਬਿਜਲੀ ਕੱਟ ਲੱਗ ਰਹੇ ਹਨ, ਜਿਸ ਦਾ ਮੁੱਖ ਤੌਰ 'ਤੇ ਸਰਕਾਰ ਦੀਆਂ ਅਸਫਲ ਅਤੇ ਦਿਸ਼ਾਹੀਣ ਨੀਤੀਆਂ ਹਨ¢ ਸਰਕਾਰ ਕੋਲ ਢੁਕਵੀਂ ਬਿਜਲੀ ਸਟੋਰੇਜ ਦੀ ਘਾਟ ਹੈ, ਅਤੇ ਜਨਤਾ ਇਸ ਦੇ ਨਤੀਜੇ ਭੁਗਤ ਰਹੀ ਹੈ¢ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਹੋਰ ਬਿਜਲੀ ਦੀ ਲੋੜ ਪਵੇਗੀ, ਪਰ ਬਿਜਲੀ ਕੱਟ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲ਼ੋਂ ਪੰਜਾਬ ਨੂੰ ਬਿਜਲੀ ਪੱਖੋਂ ਸਰਪ੍ਰਸਤ ਸੂਬਾ ਬਣਾਇਆ ਗਿਆ ਸੀ, ਲੋਕਾਂ ਦੇ ਘਰਾਂ ਦੇ ਬਾਹਰ ਜਨਰੇਟਰ ਜੰਗਾਲ ਖਾ ਗਏ ਸਨ ਅਤੇ ਬਿਜਲੀ ਇਨਵਰਟਰ ਦੀ ਲੋੜ ਵੀ ਖ਼ਤਮ ਹੋ ਗਈ ਸੀ¢ ਵਾਧੂ ਬਿਜਲੀ ਪੈਦਾ ਕਰਕੇ ਲੋਕਾਂ ਨੂੰ ਸਹੂਲਤ ਦਿੱਤੀ ਗਈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਜਲੀ ਨਾ ਦੇ ਕੇ ਆਮ ਲੋਕਾਂ, ਦੁਕਾਨਦਾਰਾਂ, ਵਰਕਸ਼ਾਪਾਂ, ਇੰਡਸਟਰੀਜ਼ ਅਤੇ ਜਿਨ੍ਹਾਂ ਦੁਕਾਨਦਾਰਾਂ ਦੀ ਰੋਜ਼ੀ ਰੋਟੀ ਬਿਜਲੀ ਦੇ ਕੰਮਾਂ ਨਾਲ਼ ਚੱਲਦੀ ਹੈ, ਉਨ੍ਹਾਂ ਨੂੰ ਕੰਗਾਲ ਕਰਕੇ ਰੱਖ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਿਸੇ ਵੀ ਵਰਗ ਨੂੰ ਕੋਈ ਘਾਟ ਨਹੀਂ ਰਹੀ, ਪਹਿਲ ਦੇ ਆਧਾਰ 'ਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਅਤੇ ਪਿੰਡ ਸ਼ਹਿਰ ਵਿਕਾਸ ਦੇ ਕੰਮ ਕਰਵਾਏ ਪਰ ਮੌਜੂਦਾ ਸਰਕਾਰ ਸਮੇਂ ਵਿਕਾਸ ਕਾਰਜ ਠੱਪ ਪਏ ਹਨ¢ ਜੇਕਰ ਸਥਿਤੀ ਵਿਚ ਸੁਧਾਰ ਨਹੀਂ ਹੋਇਆ ਤਾਂ ਸ਼੍ਰੋਮਣੀ ਅਕਾਲੀ ਦਲ ਭਵਿੱਖ ਵਿਚ ਹੋਰ ਵੀ ਤਿੱਖਾ ਸੰਘਰਸ਼ ਸ਼ੁਰੂ ਕਰੇਗਾ¢ ਇਸ ਮੌਕੇ ਹਰਜੀਤ ਸਿੰਘ ਹੀਰਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮੁਖਪਾਲਦੀਪ ਸਿੰਘ ਪਾਕਾਂ, ਅੰਗਰੇਜ਼ ਸਿੰਘ ਜੋੜਕੀ, ਸੈਂਡੀ ਹਲੀਮ ਵਾਲਾ, ਕਸ਼ਮੀਰ ਸਿੰਘ ਸਰਪੰਚ, ਗੁਰਲਾਲ ਸਿੰਘ ਸਰਪੰਚ ਮੀਣੀਆਂ ਵਾਲੀ, ਡਾ ਦੇਸ ਰਾਜ ਨੁਕੇਰੀਆ, ਜਗਮੇਲ ਸਿੰਘ ਘੁੜਿਆਣਾ , ਦਵਿੰਦਰ ਸਿੰਘ ਮੈਂਬਰ ਬਲਾਕ ਸੰਮਤੀ ਅਤੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ¢
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਦੇ ਵਿਰੋਧ 'ਚ ਬਿਜਲੀ ਬੋਰਡ ਦਫ਼ਤਰ ਬਾਹਰ ਧਰਨਾ ਅਗਲੀ ਖ਼ਬਰ ਵਿਧਾਇਕ ਸਵਨਾ ਵਲੋਂ ਫ਼ਾਜ਼ਿਲਕਾ-ਸਾਦਕੀ ਰੋਡ 'ਤੇ 38 ਕਰੋੜ ਦੀ ਲਾਗਤ ਨਾਲ ਬਣੇ ਰੇਲਵੇ ਓਵਰ ਬਿ੍ਜ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।