07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸੀਨੀਅਰ ਸੈਕੰਡਰੀ ਸਕੂਲ ਬਣਾਏ ਜਾਣ ਦੀ ਮੰਗ ਪੰਚਾਇਤ ਨੇ ਮਤਾ ਪਾ ਕੇ ਸਿੱਖਿਆ ਅਧਿਕਾਰੀ ਨੂੰ ਸੌਂਪਿਆ

ਅਜੀਤ ਡੈਸਕ 01-05-2026
ਮੰਡੀ ਲਾਧੂਕਾ, 30 ਅਪ੍ਰੈਲ (ਰਾਕੇਸ਼ ਛਾਬੜਾ)-ਪਿੰਡ ਝੋਕ ਡਿੱਪੂਲਾਣਾ ਦੀ ਪੰਚਾਇਤ ਨੇ ਮਤਾ ਪਾ ਕੇ ਪਿੰਡ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦਰਜਾ ਦਿੱਤੇ ਜਾਣ ਦੀ ਮੰਗ ਕੀਤੀ ਹੈ | ਪਿੰਡ ਦੇ ਸਰਪੰਚ ਪ੍ਰੇਮ ਸਿੰਘ ਨੇ ਕਿਹਾ ਹੈ ਸੀਨੀਅਰ ਸੈਕੰਡਰੀ ਸਕੂਲ ਪਿੰਡ ਤੋਂ 10 ਕਿੱਲੋਮੀਟਰ ਤੋਂ ਵੱਧ ਦੂਰੀ ਤੇ ਸਥਿਤ ਹਨ, ਇਸ ਲਈ ਇਸ ਖੇਤਰ ਦੇ ਵਿਦਿਆਰਥੀਆਂ ਖ਼ਾਸ ਲੜਕੀਆਂ ਨੂੰ ਸਿੱਖਿਆ ਪ੍ਰਾਪਤੀ 'ਚ ਵਧੇਰੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਕਿਹਾ ਹੈ ਪਿੰਡ ਦੀ ਪੰਚਾਇਤ ਸਿੱਖਿਆ ਵਿਭਾਗ ਨੂੰ ਹਰੇਕ ਪ੍ਰਕਾਰ ਦਾ ਸਹਿਯੋਗ ਦੇਣ ਲਈ ਤਿਆਰ ਹੈ | ਉਨ੍ਹਾਂ ਨੇ ਕਿਹਾ ਹੈ ਪਿੰਡ ਝੋਕ ਡਿੱਪੂਲਾਣਾ ਅਤੇ ਇਸ ਦੇ ਨਾਲ ਲੱਗਦੇ ਕਈ ਪਿੰਡਾਂ ਦੇ ਬੱਚੇ ਸਿੱਖਿਆ ਸਹੂਲਤਾਂ ਦੀ ਘਾਟ ਕਰਕੇ ਸਕੂਲ ਛੱਡ ਜਾਂਦੇ ਹਨ, ਇਸ ਲਈ ਪੰਜਾਬ ਸਰਕਾਰ ਇਸ ਪਿੰਡ ਦੇ ਹਾਈ ਸਕੂਲ ਦਾ ਦਰਜਾ ਵਧਾ ਕੇ ਸੀਨੀਅਰ ਸੈਕੰਡਰੀ ਸਕੂਲ ਕਰੇ | ਉਨ੍ਹਾਂ ਨੇ ਪਿੰਡ ਦੀ ਪੰਚਾਇਤ ਵਲੋਂ ਮਤਾ ਪਾ ਕੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਪਿੰਡ ਸਰਕਾਰੀ ਹਾਈ ਸਕੂਲ ਦਾ ਦਰਜਾ ਵਧਾ ਕੇ ਸੀਨੀਅਰ ਸੈਕੰਡਰੀ ਸਕੂਲ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਮੌਕੇ ਤੇ ਉਨ੍ਹਾਂ ਦੇ ਨਾਲ ਇਕਬਾਲ ਸਿੰਘ ਅਤੇ ਜਸਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਚੂਹੜੀ ਵਾਲਾ ਧੰਨਾ ਦੇ ਰਹਿਣ ਵਾਲੇ ਰੋਹਤਾਸ਼ ਦਾ ਨਿਕਲਿਆ 45 ਹਜ਼ਾਰ ਰੁਪਏ ਦਾ ਇਨਾਮ ਅਗਲੀ ਖ਼ਬਰ ਸਿੰਘਪੁਰਾ ਦੀ ਪੰਚਾਇਤ ਨੂੰ ਰੰਗਲਾ ਪੰਜਾਬ ਦੀ ਗਰਾਂਟ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।