ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਲੜੀ ਤਹਿਤ 5 ਮਈ ਨੂੰ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਹ ਜਾਣਕਾਰੀ ਬਲਾਕ ਪ੍ਰਧਾਨ ਸ਼ੀਲਾ ਦੇਵੀ ਅਤੇ ਜ਼ਿਲ੍ਹਾ ਪ੍ਰਧਾਨ ਰੇਸ਼ਮਾ ਰਾਣੀ ਨੇ ਪੈੱ੍ਰਸ ਦੇ ਨਾਮ ਬਿਆਨ ਜਾਰੀ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਉਲੀਕੀ ਗਈ ਰੂਪਰੇਖਾ ਅਨੁਸਾਰ ਕੀਤੇ ਜਾ ਰਹੇ ਹਨ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਵਾਅਦੇ ਪੂਰੇ ਕਰੇ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 5 ਮਈ ਦੇ ਪ੍ਰਦਰਸ਼ਨ 'ਚ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰ ਅਤੇ ਹੈਲਪਰ ਸ਼ਮੂਲੀਅਤ ਕਰਨਗੀਆਂ |