05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਜਨਗਣਨਾ-2027 ਤਹਿਤ ਸਵੈ ਗਣਨਾ ਲਈ ਖੁੱਲਿ੍ਹਆ ਲਿੰਕ 14 ਮਈ ਤੱਕ ਕੀਤੀ ਜਾ ਸਕਦੀ ਹੈ ਸਵੈ ਗਣਨਾ

ਅਜੀਤ ਡੈਸਕ 01-05-2026
ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਭਾਰਤ ਸਰਕਾਰ ਵਲੋਂ ਸੈਂਸਜ 2027 ਸਬੰਧੀ ਬਣਾਇਆ ਗਿਆ ਆਨਲਾਈਨ ਪੋਰਟਲ 14 ਮਈ ਲਈ ਖੋਲ੍ਹ ਦਿੱਤਾ ਹੈ | ਜਿਸ ਵਿਚ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਖ਼ੁਦ ਆਨਲਾਈਨ ਸਵੈ ਗਣਨਾ (ਸੈੱਲਫ਼ ਇਨਿਊਮਰੇਸ਼ਨ) ਵੈੱਬਸਾਈਟ 'ਤੇ ਕਰ ਸਕੇਗਾ | ਜ਼ਿਲ੍ਹੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਸੈਂਸਜ 2027 ਦੇ ਕੰਮ ਵਿਚ ਸਹਿਯੋਗ ਦੇਣ ਅਤੇ ਸਵੈ ਗਣਨਾ ਕਰਨ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਕਮ ਪਿ੍ੰਸੀਪਲ ਸੈਂਸਜ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਅਤੇ ਐੱਸ.ਐੱਸ.ਪੀ.ਗੁਰਮੀਤ ਸਿੰਘ ਨੇ ਖ਼ੁਦ ਆਪਣੀ ਸਵੈ ਗਣਨਾ ਕੀਤੀ | ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੈਂਸਜ 2027 ਦਾ ਪਹਿਲਾ ਪੜਾਅ ਜਿਸ ਅਧੀਨ ਮਕਾਨ ਸੂਚੀ ਕਰਨ ਅਤੇ ਮਕਾਨਾਂ ਦੀ ਗਿਣਤੀ ਦਾ ਕੰਮ 15 ਮਈ 2026 ਤੋਂ 13 ਜੂਨ 2026 ਤੱਕ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਨੂੰ ਦੇਖਦਿਆਂ 14 ਮਈ 2026 ਤੱਕ 15 ਦਿਨਾਂ ਲਈ ਸੈੱਲਫ਼ ਇਨਿਊਮਰੇਸ਼ਨ ਦਾ ਪੋਰਟਲ ਖੋਲ੍ਹ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸਵੈ-ਗਣਨਾ (ਸੈੱਲਫ਼ ਇਨਿਊਮਰੇਸ਼ਨ) ਇਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖ਼ੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ | ਅਧਿਕਾਰਤ ਪੋਰਟਲ 'ਤੇ ਜਾ ਕੇ ਆਪਣੇ ਮੋਬਾਈਲ ਨੰਬਰ ਤੋਂ ਓ.ਟੀ.ਪੀ. ਨਾਲ ਲਾਗ ਆਨ ਕਰਕੇ, ਆਪਣਾ ਸੂਬਾ, ਜ਼ਿਲ੍ਹਾ ਤੇ ਸਥਾਨਕ ਵੇਰਵਾ ਚੁਣੋ | ਡਿਜੀਟਲ ਮੈਪ ਉੱਪਰ ਆਪਣੇ ਘਰ ਦਾ ਸਥਾਨ ਟਿੱਕ ਕਰੋ | ਇਸ ਤੋਂ ਬਾਅਦ ਮਕਾਨ ਅਤੇ ਪਰਿਵਾਰ ਨਾਲ ਸਬੰਧਿਤ ਜਾਣਕਾਰੀ ਭਰੋ | ਸਬ ਮਿਸ਼ਨ ਤੋਂ ਬਾਅਦ ਐੱਸ.ਈ.ਆਈ.ਡੀ. ਮਿਲੇਗੀ | ਇਸ ਆਈ.ਡੀ.ਨੂੰ ਸੁਰੱਖਿਅਤ ਰੱਖੋ | ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ ਡੀ ਦਿਖਾਉਣੀ ਹੋਵੇਗੀ | ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ 'ਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ | ਇਸ ਮੌਕੇ ਡਿਪਟੀ ਈ.ਐੱਸ.ਏ ਹਰਜਿੰਦਰ ਸਿੰਘ, ਰਾਕੇਸ਼ ਕੁਮਾਰ, ਅਮਨ ਕੁਮਾਰ,ਜ਼ਿਲ੍ਹਾ ਸੈਂਸਜ ਸੈੱਲ ਤੋਂ ਵਿਵੇਕ ਕਟਾਰੀਆ, ਅਸ਼ੀਸ਼ ਗੁੰਬਰ, ਵਰਿੰਦਰ ਕੁਮਾਰ, ਲਵਜੀਤ ਕੁਮਾਰ, ਸਤਿੰਦਰ ਬਤਰਾ ਅਤੇ ਰਾਜੀਵ ਚਗਤੀ ਹਾਜ਼ਰ ਸਨ |
ਪਿਛਲੀ ਖ਼ਬਰ ਅਬੋਹਰ ਟਰੈਫ਼ਿਕ ਪੁਲਿਸ ਨੇ ਬੁਲਟ ਦੇ ਪਟਾਕੇ ਮਾਰਨ ਵਾਲਿਆਂ ਤੇ ਬਿਨਾਂ ਹੈਲਮਟ ਚਾਲਕਾਂ 'ਤੇ ਕੱਸਿਆ ਸ਼ਿਕੰਜਾ ਅਗਲੀ ਖ਼ਬਰ ਰੋਟਰੀ ਕਲੱਬ ਨੇ ਸਮਝਿਆ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲੀ ਬੱਚਿਆਂ ਦਾ ਦਰਦ ਝੰਗੜ ਭੈਣੀ, ਨੂਰਸ਼ਾਹ ਤੇ ਮੁਹਾਰ ਖੀਵਾ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।