05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਫਲਾਵਰ ਵੈਲੀ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ 'ਲੇਬਰ ਡੇ'

ਅਜੀਤ ਡੈਸਕ 01-05-2026
ਅਬੋਹਰ, 30 ਅਪ੍ਰੈਲ (ਵਿਵੇਕ ਹੂੜੀਆ)-ਫਲਾਵਰ ਵੈਲੀ ਸਕੂਲ ਵਿਖੇ ਲੇਬਰ ਡੇ (ਮਜ਼ਦੂਰ ਦਿਵਸ) ਬੜੇ ਹੀ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਆਕਰਸ਼ਕ ਪੋਸਟਰ ਅਤੇ ਪ੍ਰਭਾਵਸ਼ਾਲੀ ਸਲੋਗਨ ਤਿਆਰ ਕਰਕੇ ਕਿਰਤ ਦੇ ਮਹੱਤਵ ਨੂੰ ਦਰਸਾਇਆ | ਬੱਚਿਆਂ ਨੇ ਆਪਣੇ ਸੰਦੇਸ਼ਾਂ ਰਾਹੀਂ ਸਮਾਜ 'ਚ ਮਿਹਨਤਕਸ਼ ਲੋਕਾਂ ਪ੍ਰਤੀ ਸਤਿਕਾਰ ਅਤੇ ਸ਼ੁਕਰਗੁਜ਼ਾਰੀ ਪ੍ਰਗਟ ਕੀਤੀ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ Tਮਿਹਨਤ ਹੀ ਸਫਲਤਾ ਦੀ ਕੁੰਜੀ ਹੈU ਅਤੇ Tਮਜ਼ਦੂਰਾਂ ਦਾ ਸਤਿਕਾਰ ਕਰੋU ਵਰਗੇ ਪ੍ਰੇਰਨਾਦਾਇਕ ਨਾਅਰੇ ਪੇਸ਼ ਕੀਤੇ, ਜਿਸ ਨਾਲ ਪੂਰੇ ਮਾਹੌਲ ਵਿਚ ਸਕਾਰਾਤਮਿਕ ਊਰਜਾ ਦਾ ਸੰਚਾਰ ਹੋਇਆ | ਬੱਚਿਆਂ ਦੀ ਸਿਰਜਣਾਤਮਿਕਤਾ ਅਤੇ ਸੋਚ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਲੇਬਰ ਡੇ ਦਾ ਮਹੱਤਵ ਦੱਸਦਿਆਂ ਕਿਹਾ ਕਿ ਸਾਡੇ ਰੋਜ਼ਾਨਾ ਜੀਵਨ ਨੂੰ ਸੁਚਾਰੂ ਰੂਪ ਵਿਚ ਚਲਾਉਣ ਵਿਚ ਮਜ਼ਦੂਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ | ਉਨ੍ਹਾਂ ਬੱਚਿਆਂ ਨੂੰ ਸਿਖਾਇਆ ਕਿ ਹਰ ਕੰਮ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਉਸ ਦੇ ਕੰਮ ਦੇ ਆਧਾਰ 'ਤੇ ਛੋਟਾ ਜਾਂ ਵੱਡਾ ਨਹੀਂ ਸਮਝਣਾ ਚਾਹੀਦਾ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਨੇ ਹਮੇਸ਼ਾ ਕਿਰਤੀਆਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਨ ਦਾ ਸੰਕਲਪ ਲਿਆ | ਸਕੂਲ ਪ੍ਰਬੰਧਕਾਂ ਨੇ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਨੂੰ ਜ਼ਰੂਰੀ ਦੱਸਿਆ |
ਪਿਛਲੀ ਖ਼ਬਰ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਮੱਥਾ ਟੇਕ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ ਫਲਾਈ ਓਵਰ ਤੋਂ ਉੱਤਰਦੇ ਸ... ਅਗਲੀ ਖ਼ਬਰ ਸਰਹੱਦੀ ਪਿੰਡ 'ਚ ਰਹਿਣ ਵਾਲੇ ਦਿਹਾੜੀਦਾਰ ਮਜ਼ਦੂਰ ਨੂੰ ਨਿਕਲਿਆ 50 ਹਜ਼ਾਰ ਦਾ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।