05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਬੀ.ਐੱਸ.ਐਨ.ਐੱਲ.ਕੈਜ਼ੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮਜ਼ਦੂਰ ਦਿਵਸ 'ਤੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 02-05-2026
ਫ਼ਾਜ਼ਿਲਕਾ, 1 ਮਈ (ਦਵਿੰਦਰ ਪਾਲ ਸਿੰਘ)-ਮਜ਼ਦੂਰ ਦਿਵਸ ਦੇ ਮÏਕੇ ­'ਤੇ ਬੀ.ਐੱਸ.ਐਨ.ਐੱਲ.ਕੈਜ਼ੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ¢ ਐੱਸ.ਐੱਸ.ਏ.ਪ੍ਰਧਾਨ ਸੁਰਜੀਤ ਸਿੰਘ ਸ਼ਾਹਪੁਰੀਆ ਅਤੇ ਪੰਜਾਬ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਇਕੱਠੇ ਹੋਏ ਮਜ਼ਦੂਰਾਂ ਨੇ ਵਿਭਾਗ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ¢ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ 25-30 ਸਾਲਾਂ ਤੋਂ ਬੀ.ਐੱਸ.ਐਨ.ਐੱਲ.ਵਿਚ ਬਤÏਰ ਮਜ਼ਦੂਰ ਵੱਖ-ਵੱਖ ਸੈਕਸ਼ਨਾਂ 'ਚ ਸੇਵਾਵਾਂ ਨਿਭਾਅ ਰਹੇ ਹਨ¢ ਉਨ੍ਹਾਂ ਦੋਸ਼ ਲਾਇਆ ਕਿ ਇੰਨੇ ਲੰਬੇ ਸਮੇਂ ਤੋਂ ਸੰਘਰਸ਼ ਕਰਨ ਦੇ ਬਾਵਜੂਦ ਵਿਭਾਗ, ਰਾਜ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ¢ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਹੀਨਾ ਭਰ ਸਖ਼ਤ ਮਿਹਨਤ ਕਰਨ ਦੇ ਬਦਲੇ ਸਿਰਫ਼ 7 ਤੋਂ 8 ਹਜ਼ਾਰ ਰੁਪਏ ਤਨਖ਼ਾਹ ਦਿੱਤੀ ਜਾਂਦੀ ਹੈ, ਉਹ ਵੀ ਸਮੇਂ ਸਿਰ ਨਹੀਂ ਮਿਲਦੀ¢ ਆਗੂਆਂ ਨੇ ਅੱਗੇ ਕਿਹਾ ਕਿ ਮੁਲਾਜ਼ਮਾਂ ਨੂੰ ਨਾ ਤਾਂ ਪੀ.ਐੱਫ ਦੀ ਸਹੂਲਤ ਮਿਲ ਰਹੀ ਹੈ ਅਤੇ ਨਾ ਹੀ ਈ.ਐੱਸ.ਆਈ.ਸੀ.ਦਾ ਕੋਈ ਲਾਭ ਦਿੱਤਾ ਜਾ ਰਿਹਾ ਹੈ¢ ਉਨ੍ਹਾਂ ਇਸ ਨੂੰ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਕਰਾਰ ਦਿੱਤਾ¢ ਯੂਨੀਅਨ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਲੇਬਰ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਬਣਦੀ ਤਨਖ਼ਾਹ ਅਤੇ ਹੋਰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ ਤਾਂ ਜੋ ਉਹ ਆਪਣੇ ਪਰਿਵਾਰਾਂ ਦਾ ਪਾਲਣ-ਪੋਸਣ ਸਹੀ ਢੰਗ ਨਾਲ ਕਰ ਸਕਣ¢ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ¢
ਪਿਛਲੀ ਖ਼ਬਰ ਬਿਜਲੀ ਕਟੌਤੀ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਫੁੱਟਿਆ ਗੁੱਸਾ ਅਗਲੀ ਖ਼ਬਰ ਕੜਕਦੀ ਧੱੁਪ ਵਿਚ ਮਜ਼ਦੂਰੀ ਕਰ ਕੇ ਮਈ ਦਿਵਸ ਮਨਾਉਂਦੇ ਹੋਏ ਮਜ਼ਦੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।