03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪ੍ਰੈਗਾਬਲੀਨ ਕੈਪਸੂਲਾਂ ਸਮੇਤ ਕਾਬੂ

ਅਜੀਤ ਡੈਸਕ 02-05-2026
ਜਲਾਲਾਬਾਦ, 1 ਮਈ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਪ੍ਰੈਗਾਬਲੀਨ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਚੰਦ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਲੱਧੂਵਾਲਾ ਹਿਠਾੜ ਅਤੇ ਸੰਤੋਖ ਸਿੰਘ ਵਾਲਾ ਦੇ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮਹਿੰਦਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਸੰਤੋਖ ਸਿੰਘ ਵਾਲਾ ਨਸ਼ੀਲੇ ਕੈਪਸੂਲ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਉਹ ਸਿੱਧੂ ਵਾਲਾ ਰੋਡ 'ਤੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ¢ ਪੁਲਿਸ ਨੇ ਇਤਲਾਹ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਉਸ ਵਿਅਕਤੀ ਨੂੰ 100 ਪ੍ਰੈਗਾਬਲੀਨ ਕੈਪਸੂਲਾਂ ਸਮੇਤ ਕਾਬੂ ਕਰ ਲਿਆ¢ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਅਬੋਹਰ ਦੇ ਵਕੀਲਾਂ ਨੇ ਡੀ.ਪੀ ਰੰਧਾਵਾ ਦੇ ਬਾਰ ਕੌਂਸਲ ਮੈਂਬਰ ਬਣਨ 'ਤੇ ਵੰਡੇ ਲੱਡੂ ਅਗਲੀ ਖ਼ਬਰ ਤਰਨ ਤਾਰਨ ਵਿਚ ਧੂੰਮ ਧਾਮ ਨਾਲ ਮਨਾਇਆ ਗਿਆ ਮਾਤਾ ਚਿੰਤਪੁਰਨੀ ਜੀ ਦਾ ਪ੍ਰਗਟ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।