02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਨÏਜਵਾਨ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 02-05-2026
ਅਬੋਹਰ, 1 ਮਈ (ਵਿਵੇਕ ਹੂੜੀਆ)-ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੀ ਜਾ ਰਹੀ ਸਖ਼ਤ ਚੈਕਿੰਗ ਦÏਰਾਨ ਪਿੰਡ ਅਮਰਪੁਰਾ ਵਿਖੇ ਇਕ ਨÏਜਵਾਨ ਨੂੰ ਸ਼ੱਕੀ ਹਾਲਤ ਵਿਚ ਕਾਬੂ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ¢ਜਾਣਕਾਰੀ ਅਨੁਸਾਰ ਸਹਾਇਕ ਸਬ-ਇੰਸਪੈਕਟਰ ਲੇਖਰਾਜ ਪੁਲਿਸ ਪਾਰਟੀ ਸਮੇਤ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਲਈ ਪਿੰਡ ਅਮਰਪੁਰਾ ਤੋਂ ਭਾਗੂ ਰੋਡ ਵੱਲ ਗਸ਼ਤ ਕਰ ਰਹੇ ਸਨ¢ ਇਸ ਦÏਰਾਨ ਸਾਹਮਣੇ ਤੋਂ ਇਕ ਨÏਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਦੀ ਚਾਲ ਅਤੇ ਹਾਵ-ਭਾਵ ਸ਼ੱਕੀ ਸਨ¢ ਪੁਲਿਸ ਪਾਰਟੀ ਵਲੋਂ ਜਦੋਂ ਉਕਤ ਨÏਜਵਾਨ, ਜਿਸ ਦੀ ਪਛਾਣ ਰਘੁਵੀਰ ਉਰਫ਼ ਰੁਘਾ ਪੁੱਤਰ ਸੋਮ ਪ੍ਰਕਾਸ਼ ਵਾਸੀ ਅਮਰਪੁਰਾ ਵਜੋਂ ਹੋਈ ਹੈ, ਨੂੰ ਰੋਕ ਕੇ ਉਸ ਦੀ ਜਾਂਚ ਕੀਤੀ ਗਈ ਤਾਂ ਉਹ ਨਸ਼ੇ ਦੀ ਹਾਲਤ ਵਿਚ ਜਾਪਿਆ¢ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ¢ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ੍ਰੀ ਗੀਤਾ ਭਵਨ ਮੰਦਰ ਵਿਖੇ ਭਲਕੇ 131 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਜਾਵੇਗਾ ਰਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।