31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਅਰੁਣ ਨਾਰੰਗ ਨੇ ਮਜ਼ਦੂਰ ਦਿਵਸ ਮੌਕੇ ਮਜ਼ਦੂਰਾਂ ਦਾ ਕੀਤਾ ਸਨਮਾਨ

ਅਜੀਤ ਡੈਸਕ 02-05-2026
ਅਬੋਹਰ, 1 ਮਈ (ਵਿਵੇਕ ਹੂੜੀਆ)-ਅਬੋਹਰ ਸ਼ਹਿਰ ਵਿਚ ਮਜ਼ਦੂਰ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮÏਕੇ ਅਬੋਹਰ ਨਗਰ ਨਿਗਮ ਵਿਖੇ ਸਾਬਕਾ ਵਿਧਾਇਕ ਅਤੇ ਮÏਜੂਦਾ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਸਫ਼ਾਈ ਸੇਵਕਾਂ ਅਤੇ ਹੋਰ ਮਜ਼ਦੂਰਾਂ ਦੇ ਸਨਮਾਨ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦÏਰਾਨ ਅਰੁਣ ਨਾਰੰਗ ਨੇ ਮੁਲਾਜ਼ਮਾਂ ਨੂੰ ਸਨਮਾਨਿਤ ਕਰਦਿਆਂ ਤੋਹਫ਼ੇ ਵੀ ਭੇਟ ਕੀਤੇ | ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਮਜ਼ਦੂਰ ਸਮਾਜ ਦਾ ਸਭ ਤੋਂ ਅਹਿਮ ਹਿੱਸਾ ਹਨ, ਜੋ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਿਵਸਥਿਤ ਰੱਖਣ ਵਿਚ ਸਭ ਤੋਂ ਵੱਡਾ ਯੋਗਦਾਨ ਪਾਉਂਦੇ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਮੁਲਾਜ਼ਮਾਂ ਦੀਆਂ ਜੋ ਵੀ ਮੰਗਾਂ ਹੋਣਗੀਆਂ, ਉਨ੍ਹਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਪੂਰਾ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ | ਭਾਵੁਕ ਹੁੰਦਿਆਂ ਅਰੁਣ ਨਾਰੰਗ ਨੇ ਕਿਹਾ ਕਿ ਮੇਰਾ ਦਿਲ ਕਰਦਾ ਹੈ ਕਿ ਨਗਰ ਨਿਗਮ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦੇਵਾਂ | ਉਨ੍ਹਾਂ ਦੇ ਇਸ ਬਿਆਨ 'ਤੇ ਹਾਜ਼ਰ ਮੁਲਾਜ਼ਮਾਂ ਨੇ ਜ਼ੋਰਦਾਰ ਤਾਲੀਆਂ ਮਾਰ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮÏਕੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਵੀ ਅਰੁਣ ਨਾਰੰਗ ਨੂੰ ਸÏਾਪਿਆ | ਸਫ਼ਾਈ ਸੇਵਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬਹੁਤ ਖ਼ੁਸ਼ੀ ਹੈ ਕਿ ਹਲਕਾ ਇੰਚਾਰਜ ਨੇ ਉਨ੍ਹਾਂ ਦੇ ਵਿਚਕਾਰ ਬੈਠ ਕੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਮੁਸ਼ਕਲਾਂ ਸੁਣੀਆਂ | ਅਰੁਣ ਨਾਰੰਗ ਨੇ ਅੰਤ ਵਿਚ ਕਿਹਾ ਕਿ ਮਜ਼ਦੂਰਾਂ ਦਾ ਸਨਮਾਨ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿਉਂਕਿ ਉਹ ਰੋਜ਼ਾਨਾ 8 ਘੰਟੇ ਆਪਣੀ ਸੁਰੱਖਿਆ ਦੀ ਪ੍ਰਵਾਹ ਕੀਤੇ ਬਿਨਾਂ ਸ਼ਹਿਰ ਵਾਸੀਆਂ ਦੀ ਸਿਹਤ ਦਾ ਧਿਆਨ ਰੱਖਦੇ ਹਨ |
ਪਿਛਲੀ ਖ਼ਬਰ ਮਾਹੇਸ਼ਵਰੀ ਮਹਿਲਾ ਮੰਡਲ ਫ਼ਾਜ਼ਿਲਕਾ ਨੇ ਸਕੂਲਾਂ 'ਚ ਵੰਡੀ ਸਮੱਗਰੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਫ਼ਾਜ਼ਿਲਕਾ ਸ਼ਹਿਰ ਦੇ ਵਪਾਰੀ ਆਗੂ ਅਰੁਣ ਵਧਵਾ ਤੇ ਸੁਭਾਸ਼ ਠੇਕੇਦਾਰ ਨੇ ਭਾਜਪਾ 'ਚ ਸ਼ਮੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।