21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 03-05-2026
ਅਬੋਹਰ, 2 ਮਈ (ਵਿਵੇਕ ਹੂੜੀਆ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ ਦੇ ਨਵੀਂ ਆਬਾਦੀ ਅਤੇ ਸੰਤ ਨਗਰ ਸਥਿਤ ਆਮ ਆਦਮੀ ਕਲੀਨਿਕਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਮੁੱਖ ਸਿਹਤ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਗਿਆ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਘਰ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ | ਇਸੇ ਤਹਿਤ ਮਾਸ ਮੀਡੀਆ ਵਿੰਗ ਤੋਂ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਅਤੇ ਜ਼ਿਲ੍ਹਾ ਮਾਨੀਟਰਿੰਗ ਤੇ ਇਵੈਲੂਏਸ਼ਨ ਅਫ਼ਸਰ ਪੂਜਾ ਦੀ ਟੀਮ ਨੇ ਕਲੀਨਿਕਾਂ ਵਿਚ ਆਏ ਲੋਕਾਂ ਨੂੰ 'ਮੁੱਖ ਮੰਤਰੀ ਸਿਹਤ ਯੋਜਨਾ ਕਾਰਡ' ਅਤੇ 'ਆਭਾ ਆਈ.ਡੀ' ਬਣਵਾਉਣ ਲਈ ਪ੍ਰੇਰਿਤ ਕੀਤਾ | ਮਾਹਿਰਾਂ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪੰਜਾਬੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਸ ਕਾਰਡ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਮਹਿੰਗੇ ਇਲਾਜ ਦੀ ਸਹੂਲਤ ਬਿਲਕੁਲ ਮੁਫ਼ਤ ਮਿਲਦੀ ਹੈ | ਉਨ੍ਹਾਂ ਦੱਸਿਆ ਕਿ ਲਾਭਪਾਤਰੀ ਆਪਣਾ ਆਧਾਰ ਕਾਰਡ, ਵੋਟਰ ਕਾਰਡ ਅਤੇ ਆਧਾਰ ਨਾਲ ਲਿੰਕ ਮੋਬਾਈਲ ਨੰਬਰ ਲੈ ਕੇ ਨਜ਼ਦੀਕੀ ਸੀ.ਐੱਸ.ਸੀ ਕੇਂਦਰ ਜਾਂ ਸਿਵਲ ਹਸਪਤਾਲ ਅਬੋਹਰ ਵਿਖੇ ਇਹ ਕਾਰਡ ਬਣਵਾ ਸਕਦੇ ਹਨ | ਟੀਮ ਨੇ 'ਆਭਾ ਆਈ.ਡੀ' ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਹਰ ਵਿਅਕਤੀ ਲਈ ਜ਼ਰੂਰੀ ਹੋਵੇਗੀ, ਕਿਉਂਕਿ ਇਸ ਵਿਚ ਓ.ਪੀ.ਡੀ. ਪਰਚੀ ਤੋਂ ਲੈ ਕੇ ਸਾਰਾ ਮੈਡੀਕਲ ਰਿਕਾਰਡ ਡਿਜੀਟਲ ਰੂਪ ਵਿਚ ਸਟੋਰ ਰਹੇਗਾ | ਇਸ ਮੌਕੇ ਮੈਡੀਕਲ ਅਫ਼ਸਰ ਡਾ. ਸੁਧੀਰ ਪਾਠਕ, ਡਾ. ਅਨੀਤਾ ਯਾਦਵ, ਫਾਰਮਾਸਿਸਟ ਅਤੇ ਹੋਰ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਜ਼ਿਲ੍ਹੇ 'ਚ ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ, ਟੇਬਲੇਟਸ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ-ਜ਼ਿਲ੍ਹਾ... ਅਗਲੀ ਖ਼ਬਰ ਪਿੰਡ ਜੈਮਲ ਵਾਲਾ ਅੰਦਰ ਕਣਕ ਦੀ ਲਿਫ਼ਟਿੰਗ ਨੇ ਪ੍ਰਸ਼ਾਸਨ ਦੇ ਮਾੜੇ ਪ੍ਰਬੰਧਾਂ ਦੀ ਖੋਲ੍ਹੀ ਪੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।