22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਹੈਰੋਇਨ ਸਮੇਤ 2 ਕਾਬੂ

ਅਜੀਤ ਡੈਸਕ 03-05-2026
ਫ਼ਾਜ਼ਿਲਕਾ, 2 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪ੍ਰਗਟ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਪਿੰਡ ਬੋਦੀਵਾਲਾ ਦੇ ਨਜ਼ਦੀਕ ਸੀ ਤਾਂ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ | ਜਿਸ ਦੀ ਚੈਕਿੰਗ ਕਰਨ 'ਤੇ ਸੁਨੀਲ ਕੁਮਾਰ ਉਰਫ਼ ਕਾਲੂ ਪੁੱਤਰ ਫ਼ਕੀਰ ਚੰਦ ਵਾਸੀ ਪਿੰਡ ਕਟੈਹੜਾ ਕੋਲੋਂ 3.7 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸੇ ਤਰਾਂ ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੌਰਵ ਉਰਫ਼ ਚੁਰੀ ਪੁੱਤਰ ਸੋਨੂੰ ਮਸੀਹ ਵਾਸੀ ਓਡਾ ਵਾਲੀ ਬਸਤੀ ਫ਼ਾਜ਼ਿਲਕਾ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਫ਼ਾਜ਼ਿਲਕਾ ਦੇ ਕਬਰਸਤਾਨ ਦੇ ਨਜ਼ਦੀਕ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਵਲੋਂ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ 20 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਲੰਬੀ ਮਾਈਨਰ ਨਹਿਰ ਫਿਰ ਟੁੱਟੀ, ਕਿਸਾਨਾਂ 'ਚ ਹਾਹਾਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।