24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਹੈਰੋਇਨ ਸਮੇਤ 2 ਕਾਬੂ

ਅਜੀਤ ਡੈਸਕ 03-05-2026
ਜਲਾਲਾਬਾਦ, 2 ਮਈ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ.ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਚੰਨਾ ਸਿੰਘ ਪੁੱਤਰ ਗੱਜਣ ਸਿੰਘ ਅਤੇ ਪਰਮਜੀਤ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਗੋਬਿੰਦ ਨਗਰੀ ਜਲਾਲਾਬਾਦ ਨਸ਼ਾ ਵੇਚਣ ਦੇ ਆਦੀ ਹਨ, ਜੋ ਪਿੰਡ ਟਿਵਾਣਾ ਦੀ ਸੋਸਾਇਟੀ ਦੇ ਬੈਕ ਸਾਈਡ ਬੰਦ ਪਈਆਂ ਦੁਕਾਨਾਂ ਅੱਗੇ ਬੈਠ ਕੇ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ | ਪੁਲਿਸ ਵਲੋਂ ਦੋਵਾਂ ਵਿਅਕਤੀਆਂ ਨੂੰ 7 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ ਅਗਲੀ ਖ਼ਬਰ ਅਜੰਪਸ਼ਨ ਕਾਨਵੈਂਟ ਸਕੂਲ ਦੇ ਅੱਵਲ ਆਏ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।