04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਲੋਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਮਜ਼ਦੂਰ ਦਿਵਸ ਅਤੇ ਪਿ੍ੰਸੀਪਲ ਦਿਵਸ ਮਨਾਇਆ

ਅਜੀਤ ਡੈਸਕ 04-05-2026
ਜਲਾਲਾਬਾਦ, 3 ਮਈ (ਕਰਨ ਚੁਚਰਾ)-ਸਥਾਨਕ ਲੋਰੀਅਲ ਇੰਟਰਨੈਸ਼ਨਲ ਸਕੂਲ ਵਿਖੇ 'ਮਜ਼ਦੂਰ ਦਿਵਸ' ਅਤੇ 'ਪਿ੍ੰਸੀਪਲ ਦਿਵਸ' ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਮਾਗਮ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਸਮਾਜ ਦੀ ਨੀਂਹ ਕਹੇ ਜਾਣ ਵਾਲੇ ਮਿਹਨਤਕਸ਼ ਵਰਗ ਨੂੰ ਸਲਾਮ ਕੀਤਾ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਸਹਾਇਕ ਕਰਮਚਾਰੀਆਂ ਦੇ ਸਨਮਾਨ ਨਾਲ ਹੋਈ | ਵਿਦਿਆਰਥੀਆਂ ਨੇ ਮਜ਼ਦੂਰ ਵਰਗ ਦੇ ਅਣਥੱਕ ਯੋਗਦਾਨ ਨੂੰ ਦਰਸਾਉਂਦੀਆਂ ਸੁੰਦਰ ਕਵਿਤਾਵਾਂ, ਭਾਸ਼ਣ ਅਤੇ ਗੀਤ ਪੇਸ਼ ਕੀਤੇ | ਇਸ ਮੌਕੇ ਸਕੂਲ ਵਲੋਂ ਕਰਮਚਾਰੀਆਂ ਨੂੰ ਵਿਸ਼ੇਸ਼ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਮਜ਼ਦੂਰ ਦਿਵਸ ਦੇ ਨਾਲ-ਨਾਲ 'ਪਿ੍ੰਸੀਪਲ ਦਿਵਸ' ਵੀ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੀ ਪਿ੍ੰਸੀਪਲ ਵਲੋਂ ਸੰਸਥਾ ਦੀ ਤਰੱਕੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ | ਵਿਦਿਆਰਥੀਆਂ ਅਤੇ ਸਟਾਫ਼ ਨੇ ਪਿ੍ੰਸੀਪਲ ਨੂੰ ਧੰਨਵਾਦੀ ਸੰਦੇਸ਼ ਅਤੇ ਗੁਲਦਸਤੇ ਭੇਟ ਕੀਤੇ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਅਨੁਪ੍ਰੀਤ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਿਸੇ ਵੀ ਸੰਸਥਾ ਦੀ ਸਫਲਤਾ ਦੇ ਪਿੱਛੇ ਹਰ ਛੋਟੇ-ਵੱਡੇ ਕਰਮਚਾਰੀ ਦੀ ਮਿਹਨਤ ਹੁੰਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਹਰ ਕਿਰਤੀ ਅਤੇ ਮਿਹਨਤਕਸ਼ ਵਿਅਕਤੀ ਦਾ ਦਿਲੋਂ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਦਿੱਤੇ ਗਏ ਮਾਣ-ਸਤਿਕਾਰ ਲਈ ਸਭ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਜੋੜਕੀ ਕੰਕਰ ਵਾਲੀ ਵਿਖੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਖੇ 131 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।