26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਧਾਇਕ ਗੋਲਡੀ ਕੰਬੋਜ ਨੇ ਸ਼ਹਿਰ 'ਚ ਇੰਟਰਲਾਕਿੰਗ ਗਲੀ 'ਤੇ ਸੜਕ ਦਾ ਕੀਤਾ ਉਦਘਾਟਨ

ਅਜੀਤ ਡੈਸਕ 09-05-2026
ਜਲਾਲਾਬਾਦ, 8 ਮਈ (ਜਤਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਵਲ਼ੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਵੇਂ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੀ ਕੜੀ ਦੇ ਤਹਿਤ ਬੀਤੇ ਦਿਨੀਂ ਜਲਾਲਾਬਾਦ ਦੇ ਗਾਂਧੀ ਨਗਰ ਵਿਖੇ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਬਣੀ ਡਾ. ਰਤਨ ਵਾਲੀ ਗਲੀ ਅਤੇ ਇਕ ਜੋਤ ਮੰਦਰ ਵਾਲੀ ਇੰਟਰਲਾਕਿੰਗ ਗਲੀ ਦਾ ਰਸਮੀ ਉਦਘਾਟਨ ਕੀਤਾ ਗਿਆ¢ ਇਸ ਤੋਂ ਇਲਾਵਾ ਕਰੀਬ 8 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਦੇਵੀ ਦੁਆਰਾ ਮੰਦਰ ਤੋਂ ਡੀ.ਏ.ਵੀ ਸਕੂਲ ਤੱਕ ਬਣਾਈ ਗਈ ਸੜਕ ਦਾ ਵੀ ਉਦਘਾਟਨ ਕੀਤਾ ਗਿਆ¢ ਸ਼ਹਿਰ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੀ ਦਿੱਖ ਵੀ ਨਿੱਖਰੇਗੀ¢ ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਜਲਾਲਾਬਾਦ ਸ਼ਹਿਰ ਦੇ ਹਰ ਵਾਰਡ ਅਤੇ ਹਰ ਗਲੀ ਦੇ ਵਿਕਾਸ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਲਾਕੇ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ¢ ਜਲਾਲਾਬਾਦ ਦੇ ਵਿਕਾਸ ਲਈ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ ਤਾਂ ਜੋ ਸ਼ਹਿਰ ਨੂੰ ਆਧੁਨਿਕ ਅਤੇ ਸੁੰਦਰ ਬਣਾਇਆ ਜਾ ਸਕੇ¢ ਸਾਡੀ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ ਸਗੋਂ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਲੋਕਾਂ ਨੂੰ ਨਤੀਜੇ ਦਿਖਾ ਰਹੀ ਹੈ¢ ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਟੁੱਟੀਆਂ ਸੜਕਾਂ, ਗੰਦਗੀ ਅਤੇ ਪਾਣੀ ਨਿਕਾਸੀ ਵਰਗੀਆਂ ਸਮੱਸਿਆਵਾਂ ਦਾ ਹੱਲ ਤਰਜੀਹ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ¢ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਹਰ ਵਾਰਡ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਹਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ¢
ਪਿਛਲੀ ਖ਼ਬਰ ਅਬੋਹਰ 'ਚ ਨਸ਼ਾ ਵਿਰੋਧੀ ਜਾਗਰੂਕਤਾ ਰਿਕਸ਼ੇ ਰਵਾਨਾ-ਅਰੁਣ ਨਾਰੰਗ ਨੇ ਦਿਖਾਈ ਹਰੀ ਝੰਡੀ ਅਗਲੀ ਖ਼ਬਰ ਸਿਹਤ ਵਿਭਾਗ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।