26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਅੰਮਿ੍ਤ ਮਾਡਲ ਸਕੂਲ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 09-05-2026
ਅਬੋਹਰ, 8 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਦੌਰਾਨ ਮੈਡਮ ਨੀਰੂ ਮਹਿਤਾ, ਸੋਨਮ ਖੇੜਾ, ਨਵਜੋਤ ਕੌਰ ਨੇ ਸੰਬੋਧਨ ਕਰਦਿਆਂ ਮਾਂ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਮਾਂ ਸਿਰਫ਼ ਬੱਚਿਆਂ ਨੂੰ ਜਨਮ ਹੀ ਨਹੀਂ ਦਿੰਦੀ ਸਗੋਂ ਉਹ ਬੱਚਿਆਂ ਦਾ ਪਾਲਨ ਪੋਸ਼ਣ ਕਰ ਉਨ੍ਹਾਂ ਨੂੰ ਸਫਲ ਇਨਸਾਨ ਬਣਾਉਣ ਲਈ ਵੀ ਪੂਰੀ ਕੋਸ਼ਿਸ਼ ਕਰਦੀ ਹੈ | ਹਰ ਇਕ ਵਿਅਕਤੀ ਦੇ ਜੀਵਨ ਵਿਚ ਮਾਂ ਦੀ ਬਹੁਤ ਵੱਡੀ ਮਹੱਤਤਾ ਹੁੰਦੀ ਹੈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਵੀ ਮਾਂ ਦਿਵਸ ਮੌਕੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਸੁਨੀਤਾ ਕਾਲੜਾ ਨੇ ਕਿਹਾ ਕਿ ਮਾਂ ਸਾਨੂੰ ਜਨਮ ਦੇ ਕੇ ਸਫਲ ਇਨਸਾਨ ਬਣਾਉਂਦੀ ਹੈ | ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਵੀ ਬੁਢਾਪੇ ਵਿਚ ਉਨ੍ਹਾਂ ਦੀ ਪੂਰੀ ਸੇਵਾ ਕਰੀਏ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਮਾਂ ਦਿਵਸ ਮੌਕੇ 'ਮਾਂ ਦੀ ਮਮਤਾ' 'ਤੇ ਆਧਾਰਿਤ ਫ਼ਿਲਮ ਦਿਖਾਈ ਅਗਲੀ ਖ਼ਬਰ ਮਾਂ ਦਿਵਸ ਮੌਕੇ ਕਬੂਲਸ਼ਾਹ ਖੁੱਬਣ ਸਕੂਲ 'ਚ ਮਾਵਾਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।