26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਮਾਂ ਦਿਵਸ ਮੌਕੇ 'ਮਾਂ ਦੀ ਮਮਤਾ' 'ਤੇ ਆਧਾਰਿਤ ਫ਼ਿਲਮ ਦਿਖਾਈ

ਅਜੀਤ ਡੈਸਕ 09-05-2026
ਫ਼ਾਜ਼ਿਲਕਾ, 8 ਮਈ (ਦਵਿੰਦਰ ਪਾਲ ਸਿੰਘ)-ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਮਾਂ ਦਿਵਸ (ਮਦਰਸ ਡੇ) ਬੜੇ ਹੀ ਭਾਵਪੂਰਨ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਮਾਂ ਦੇ ਪ੍ਰੇਮ, ਤਿਆਗ ਅਤੇ ਸਤਿਕਾਰ ਦੀ ਭਾਵਨਾ ਨੂੰ ਦਰਸਾਉਂਦੀ ਇਕ ਉਦੇਸ਼ਪੂਰਨ ਫ਼ਿਲਮ ਦਿਖਾਈ ਗਈ, ਜਿਸ ਨਾਲ ਪੂਰੇ ਸਕੂਲ ਦਾ ਮਾਹੌਲ ਭਾਵੁਕ ਹੋ ਗਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਪ੍ਰੇਰਨਾਦਾਇਕ ਫ਼ਿਲਮ 'ਨਿਲ ਬਟੇ ਸੰਨਾਟਾ' ਦਿਖਾਈ ਗਈ | ਇਸ ਫ਼ਿਲਮ ਰਾਹੀਂ ਬੱਚਿਆਂ ਨੂੰ ਦਿਖਾਇਆ ਗਿਆ ਕਿ ਕਿਵੇਂ ਇਕ ਮਾਂ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਲਿਆਉਣ ਲਈ ਦਿਨ-ਰਾਤ ਸੰਘਰਸ਼ ਕਰਦੀ ਹੈ | ਫ਼ਿਲਮ ਨੇ ਬੱਚਿਆਂ ਨੂੰ ਸੁਨੇਹਾ ਦਿੱਤਾ ਕਿ ਮਾਂ ਆਪਣੀ ਸੰਤਾਨ ਦੀ ਸਫਲਤਾ ਲਈ ਹਰ ਮੁਸੀਬਤ ਦਾ ਸਾਹਮਣਾ ਕਰਦੀ ਹੈ | ਸਕੂਲ ਦੀ ਪਿ੍ੰਸੀਪਲ ਕਵਿਤਾ ਸਪੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਂ ਸਾਡੇ ਜੀਵਨ ਦੀ ਪਹਿਲੀ ਗੁਰੂ ਹੁੰਦੀ ਹੈ, ਜੋ ਸਾਨੂੰ ਸੰਸਕਾਰ ਅਤੇ ਅਨੁਸ਼ਾਸਨ ਸਿਖਾਉਂਦੀ ਹੈ | ਉਨ੍ਹਾਂ ਨੇ ਚਆਂ ਨੂੰ ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਾਘਵ ਸਪੜਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਅਤੇ ਪਰਿਵਾਰ ਪ੍ਰਤੀ ਪਿਆਰ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ |
ਪਿਛਲੀ ਖ਼ਬਰ ਨਵੀਂ ਆਬਾਦੀ 'ਚ ਚੋਰਾਂ ਨੇ ਸੁੰਨੇ ਘਰ 'ਚੋਂ ਮੋਟਰਸਾਈਕਲ, ਨਕਦੀ 'ਤੇ ਗਹਿਣੇ ਕੀਤੇ ਚੋਰੀ ਅਗਲੀ ਖ਼ਬਰ ਅੰਮਿ੍ਤ ਮਾਡਲ ਸਕੂਲ ਵਿਖੇ ਮਾਂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।