26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੋਬਾਈਲ ਯੂਨੀਅਨ ਨੇ ਪੱਤਰਕਾਰਾਂ ਨਾਲ ਮਿਲ ਕੇ ਮਨਾਇਆ ਰਾਸ਼ਟਰੀ ਪੱਤਰਕਾਰਤਾ ਆਜ਼ਾਦੀ ਦਿਹਾੜਾ

ਅਜੀਤ ਡੈਸਕ 09-05-2026
ਅਬੋਹਰ, 8 ਮਈ (ਤੇਜਿੰਦਰ ਸਿੰਘ ਖ਼ਾਲਸਾ)-ਮੋਬਾਈਲ ਯੂਨੀਅਨ ਅਬੋਹਰ ਦੇ ਨਵ ਨਿਯੁਕਤ ਪ੍ਰਧਾਨ ਵਿਜੇ ਉਪਵੇਜਾ ਦੀ ਅਗਵਾਈ ਹੇਠ ਸਥਾਨਕ ਹਨੂਮਾਨਗੜ੍ਹ ਰੋਡ ਸਥਿਤ ਪੱਤਰਕਾਰ ਭਵਨ ਵਿਖੇ ਇਲਾਕੇ ਦੇ ਸਮੂਹ ਪੱਤਰਕਾਰਾਂ ਦੇ ਨਾਲ ਰਾਸ਼ਟਰੀ ਪੱਤਰਕਾਰਤਾ ਆਜ਼ਾਦੀ ਦਿਹਾੜਾ ਕੇਕ ਕੱਟ ਕੇ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਵਿਚ ਸਦਰ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ ਚੰਦਨ ਜੁਨੇਜਾ, ਮੇਰਾ ਅਬੋਹਰ ਫ਼ਰੀ ਲੀਗਲ ਸਰਵਿਸ ਦੇ ਪ੍ਰਧਾਨ ਐਡਵੋਕੇਟ ਅਮਿੱਤ ਅਸੀਜਾ ਬਾਵਾ, ਅਰੋੜਵੰਸ਼ ਸਭਾ ਦੇ ਪ੍ਰਧਾਨ ਡਾ.ਰਿਸ਼ੂ ਮਿਗਲਾਨੀ, ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਖ਼ਾਲਸਾ ਸਣੇ ਇਲਾਕੇ ਦੇ ਚੋਣਵੇਂ ਪੱਤਰਕਾਰ ਹਾਜ਼ਰ ਸਨ | ਵਿਜੇ ਉਪਵੇਜਾ ਨੇ ਹਾਜ਼ਰ ਸਮੂਹ ਪੱਤਰਕਾਰਾਂ ਨੂੰ ਰਾਸ਼ਟਰੀ ਪੱਤਰਕਾਰਤਾ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦੇ ਹੋਏ ਆਪਣਾ ਕੰਮ ਇਮਾਨਦਾਰੀ ਅਤੇ ਆਮ ਲੋਕਾਂ ਦੀ ਆਵਾਜ਼ ਬਣ ਕੇ ਕਰਨ ਦਾ ਸੱਦਾ ਦਿੱਤਾ ਤਾਂ ਜੋ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਦੇ ਲੋਕਾਂ ਦਾ ਭਰੋਸਾ ਹਮੇਸ਼ਾ ਲਈ ਕਾਇਮ ਰਹਿ ਸਕੇ | ਉਨ੍ਹਾਂ ਕਿਹਾ ਕਿ ਪੱਤਰਕਾਰਤਾ ਇਕ ਪੇਸ਼ਾ ਨਹੀਂ ਸਗੋਂ ਲੋਕ ਸੇਵਾ ਹੈ ਜਿਸ ਵਿਚ ਪੱਤਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੀ ਆਵਾਜ਼ ਬਣ ਕੇ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਉਂਦੇ ਹਨ | ਇਸ ਮੌਕੇ ਧਰਮਿੰਦਰ ਕੁਮਾਰ, ਦੀਪਕ ਮਹਿਤਾ, ਰਾਜ ਨਰੂਲਾ, ਰਜਿੰਦਰ ਸੋਨੀ, ਅਵਤਾਰ ਗਿੱਲ, ਪੰਕਜ ਆਰਿਆ ਆਦਿ ਪੱਤਰਕਾਰ ਹਾਜ਼ਰ ਸਨ |
ਪਿਛਲੀ ਖ਼ਬਰ ਨਰਸਿੰਗ ਵਿਦਿਆਰਥੀਆਂ ਅਤੇ ਸਿਹਤ ਵਿਭਾਗ ਵਲੋਂ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਅਗਲੀ ਖ਼ਬਰ ਅਬੋਹਰ ਸਬ ਡਿਵੀਜ਼ਨ ਦੇ ਸੀਨੀਅਰ ਜੱਜ ਭੁਪਿੰਦਰ ਮਿੱਤਲ ਨਾਲ ਜੂਨੀਅਰ ਵਕੀਲਾਂ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।