26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਰਸਿੰਗ ਵਿਦਿਆਰਥੀਆਂ ਅਤੇ ਸਿਹਤ ਵਿਭਾਗ ਵਲੋਂ ਘਰ-ਘਰ ਜਾ ਕੇ ਲਾਰਵੇ ਦੀ ਜਾਂਚ

ਅਜੀਤ ਡੈਸਕ 09-05-2026
ਫ਼ਾਜ਼ਿਲਕਾ, 8 ਮਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਮਹਾਂਮਾਰੀ ਕੰਟਰੋਲ ਅਫ਼ਸਰ ਡਾ.ਸੁਨੀਤਾ ਦੀ ਰਹਿਨੁਮਾਈ ਹੇਠ ਸੀ.ਐੱਚ.ਸੀ.ਖੂਈ ਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਉਪਿੰਦਰ ਸਿੰਘ ਦੀ ਅਗਵਾਈ ਵਿਚ ਵਿਸ਼ੇਸ਼ 'ਡੇਂਗੂ ਵਿਰੋਧੀ ਮੁਹਿੰਮ' ਚਲਾਈ ਗਈ | ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਵੱਖ-ਵੱਖ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ 'ਤੇ ਖੂਈ ਖੇੜਾ ਅਧੀਨ ਆਉਂਦੇ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਐੱਸ.ਐਮ.ਓ.ਡਾ.ਉਪਿੰਦਰ ਸਿੰਘ ਨੇ ਦੱਸਿਆ ਕਿ ਇਹ ਪਹਿਲਕਦਮੀ 'ਹਰ ਸ਼ੁੱਕਰਵਾਰ' ਡੇਂਗੂ ਪਰ ਵਾਰ ਪ੍ਰੋਗਰਾਮ ਦੇ ਤਹਿਤ ਕੀਤੀ ਜਾ ਰਹੀ ਹੈ | ਟੀਮਾਂ ਨੇ ਘਰਾਂ ਵਿਚ ਕੂਲਰਾਂ, ਫ਼ਰਿਜਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਵਾਲੇ ਸਥਾਨਾਂ ਦਾ ਨਿਰੀਖਣ ਕੀਤਾ ਅਤੇ ਮੱਛਰ ਦੇ ਲਾਰਵੇ ਦੀ ਪਛਾਣ ਕਰਕੇ ਲੋਕਾਂ ਨੂੰ ਸਫ਼ਾਈ ਰੱਖਣ ਦੀਆਂ ਹਦਾਇਤਾਂ ਦਿੱਤੀਆਂ | ਉਨ੍ਹਾਂ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਚੌਕਸ ਰਹਿਣਾ ਬਹੁਤ ਜ਼ਰੂਰੀ ਹੈ | ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਰਾਜੀਵ ਜਸੂਜਾ ਅਤੇ ਪਵਨਜੀਤ ਸਿੰਘ ਦੀ ਨਿਗਰਾਨੀ ਹੇਠ ਸਿਹਤ ਕਰਮਚਾਰੀ ਲਗਾਤਾਰ ਸੇਵਾਵਾਂ ਨਿਭਾ ਰਹੇ ਹਨ |
ਪਿਛਲੀ ਖ਼ਬਰ ਕਣਕ ਦਾ ਨਾੜ ਸਾੜਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੋਬਾਈਲ ਯੂਨੀਅਨ ਨੇ ਪੱਤਰਕਾਰਾਂ ਨਾਲ ਮਿਲ ਕੇ ਮਨਾਇਆ ਰਾਸ਼ਟਰੀ ਪੱਤਰਕਾਰਤਾ ਆਜ਼ਾਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।