ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਲੜਾਈ ਦੇ ਸੰਬੰਧ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਪੁੱਤਰ ਰਾਮ ਪ੍ਰਤਾਪ ਦੀ ਜ਼ਮੀਨ ਵਾਹੁਣ ਨੂੰ ਲੈ ਕੇ ਦੂਜੀ ਧਿਰ ਨਾਲ ਲੜਾਈ ਹੋਈ ਸੀ | ਇਸ ਮਾਮਲੇ ਵਿਚ ਯੁਧਿਸ਼ਟਰ, ਗੋਬਿੰਦ ਪੁੱਤਰ ਵਿਸ਼ਨੂੰ ਦੱਤ, ਸੁਮਿਤ ਪੁੱਤਰ ਸੁਨੀਲ ਅਤੇ ਮੁਕੇਸ਼ ਪੁੱਤਰ ਓਮ ਪ੍ਰਕਾਸ਼ ਵਾਸੀ ਮਹਿਰਾਣਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |