ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਕੱਲਰ ਖੇੜਾ ਵਿਖੇ ਗਸ਼ਤ ਦੌਰਾਨ ਭੀਮ ਸੈਨ ਪੁੱਤਰ ਰਾਮ ਸਰੂਪ ਵਾਸੀ ਭੰਗਰ ਖੇੜਾ ਨੂੰ ਕਾਬੂ ਕੀਤਾ ਗਿਆ | ਉਸ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |