02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਜੀ.ਏ.ਵੀ.ਜੈਨ ਆਦਰਸ਼ ਸਕੂਲ ਵਿਖੇ 'ਮਾਂ ਦਿਵਸ' ਅਤੇ ਪੀ.ਟੀ.ਐਮ.ਦੌਰਾਨ ਮਾਤਾਵਾਂ ਦਾ ਸਨਮਾਨ

ਅਜੀਤ ਡੈਸਕ 11-05-2026
ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਸਥਾਨਕ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਵਿਖੇ ਮਾਂ ਦਿਵਸ ਦੇ ਸੰਬੰਧ 'ਚ ਦੋ ਰੋਜ਼ਾ ਵਿਸ਼ੇਸ਼ ਪ੍ਰੋਗਰਾਮ ਅਤੇ ਮਾਪੇ-ਅਧਿਆਪਕ ਮਿਲਣੀ ਬਹੁਤ ਹੀ ਉਤਸ਼ਾਹ ਨਾਲ ਕਰਵਾਈ ਗਈ | ਇਹ ਸਮਾਗਮ ਸਕੂਲ ਦੇ ਚੇਅਰਮੈਨ ਅਨਿਲ ਜੈਨ, ਪਿ੍ੰਸੀਪਲ ਨਰੇਸ਼ ਸਪੜਾ ਅਤੇ ਵਾਈਸ ਪਿ੍ੰਸੀਪਲ ਸ਼ੀਨਮ ਧੂੜੀਆ ਦੀ ਅਗਵਾਈ ਹੇਠ ਸੰਪੰਨ ਹੋਇਆ | ਸਮਾਗਮ ਦੇ ਪਹਿਲੇ ਦਿਨ ਵਿਦਿਆਰਥੀਆਂ ਲਈ 'ਵਾਇਰਲੈੱਸ ਕੁਕਿੰਗ' ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੇ ਆਪਣੀਆਂ ਮਾਤਾਵਾਂ ਲਈ ਬੇਹੱਦ ਸੁੰਦਰ ਗ੍ਰੀਟਿੰਗ ਕਾਰਡ ਤਿਆਰ ਕੀਤੇ | ਇਸ ਮੌਕੇ ਐਨ.ਜੀ.ਓ.ਮੈਂਬਰ ਪੁਸ਼ਪਾ ਜੈਨ ਨੇ ਜੱਜ ਵਜੋਂ ਸ਼ਿਰਕਤ ਕੀਤੀ | ਵਾਈਸ ਪਿ੍ੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਬੱਚਿਆਂ ਨੇ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਮਾਂ ਦੀ ਮਮਤਾ ਦਾ ਗੁਣਗਾਨ ਕੀਤਾ | ਪੀ.ਟੀ.ਐਮ. ਦੌਰਾਨ ਸਕੂਲ ਪਹੁੰਚਣ ਵਾਲੀਆਂ ਸਾਰੀਆਂ ਮਾਤਾਵਾਂ ਦਾ ਤਿਲਕ ਲਗਾ ਕੇ ਸਵਾਗਤ ਕੀਤਾ ਗਿਆ | ਸਮਾਗਮ ਦੀ ਖ਼ਾਸ ਗੱਲ ਇਹ ਰਹੀ ਕਿ ਉਨ੍ਹਾਂ ਮਾਤਾਵਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਦਾ ਜਨਮ ਦਿਨ 10 ਮਈ (ਮਾਂ ਦਿਵਸ ਵਾਲੇ ਦਿਨ) ਹੁੰਦਾ ਹੈ | ਇਸ ਤੋਂ ਇਲਾਵਾ ਲੱਕੀ ਡਰਾਅ ਰਾਹੀਂ ਜੇਤੂ ਮਾਤਾਵਾਂ ਨੂੰ ਤੋਹਫ਼ੇ ਦਿੱਤੇ ਗਏ | ਸਕੂਲ ਦੇ 10ਵੀਂ ਅਤੇ 12ਵੀਂ ਜਮਾਤ ਦੇ ਪਾਸ-ਆਊਟ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਪ੍ਰਬੰਧਕਾਂ ਵਲੋਂ ਇਕ ਵਿਸ਼ੇਸ਼ 'ਟੀ-ਪਾਰਟੀ' ਵੀ ਰੱਖੀ ਗਈ | ਮਾਪਿਆਂ ਨੇ ਸਕੂਲ ਦੇ ਇਨ੍ਹਾਂ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਨਵੀਂ ਆਬਾਦੀ ਖੇਤਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦਿਆਂ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।