02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਮਾਂ ਦਿਵਸ

ਅਜੀਤ ਡੈਸਕ 11-05-2026
ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਸਥਾਨਕ ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਵਿਖੇ 'ਮਦਰਜ਼ ਡੇ' ਦਾ ਤਿਉਹਾਰ ਬੜੀ ਸ਼ਰਧਾ ਉਤਸ਼ਾਹ ਅਤੇ ਹਰਸ਼ਉਲਾਸ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਵਿਚ ਵੱਖ-ਵੱਖ ਰੰਗਾਰੰਗ ਅਤੇ ਪੇ੍ਰਰਨਾਦਾਇਕ ਪ੍ਰੋਗਰਾਮ ਉਲੀਕੇ ਗਏ | ਜਿਸ 'ਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕ ਪ੍ਰਤਿਭਾ ਰਾਹੀਂ ਮਾਵਾਂ ਪ੍ਰਤੀ ਅਥਾਹ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ | ਰੰਗਾਰੰਗ ਪ੍ਰੋਗਰਾਮਾਂ ਦੀ ਰਹੀ ਭਰਮਾਰ ਸਮਾਗਮ ਦੌਰਾਨ ਨਿੱਕੇ-ਨਿੱਕੇ ਬੱਚਿਆਂ ਤੋਂ ਲੈ ਕੇ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਸਕੂਲ 'ਚ 'ਕਾਰਡ ਮੇਕਿੰਗ' ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੱਚਿਆਂ ਨੇ ਆਪਣੇ ਹੱਥੀਂ ਸੁੰਦਰ ਗ੍ਰੀਟਿੰਗ ਕਾਰਡ ਬਣਾ ਕੇ ਮਾਵਾਂ ਲਈ ਭਾਵੁਕ ਸੰਦੇਸ਼ ਲਿਖੇ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਮਨਮੋਹਕ ਡਾਂਸ, ਕਵਿਤਾ ਪਾਠ ਅਤੇ 'ਮਾਂ' ਵਿਸ਼ੇ 'ਤੇ ਭਾਸ਼ਣ ਮੁਕਾਬਲਿਆਂ ਨੇ ਮਾਹੌਲ ਨੂੰ ਬਹੁਤ ਹੀ ਭਾਵੁਕ ਬਣਾ ਦਿੱਤਾ | ਬੱਚਿਆਂ ਵਲੋਂ ਤਿਆਰ ਕੀਤੇ ਹੱਥ-ਕਿਰਤ ਤੋਹਫ਼ੇ ਦੇਖ ਕੇ ਮਾਵਾਂ ਦੀਆਂ ਅੱਖਾਂ ਵਿਚ ਖ਼ੁਸ਼ੀ ਦੇ ਹੰਝੂ ਆ ਗਏ | ਸਕੂਲ ਦੀ ਪਿ੍ੰਸੀਪਲ ਡਾ.ਸ਼ੀਨਮ ਨਾਗਪਾਲ ਨੇ ਹਾਜ਼ਰ ਮਾਵਾਂ ਅਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਸਿਰਫ਼ ਇਕ ਸ਼ਬਦ ਨਹੀਂ, ਸਗੋਂ ਨਿਰਸਵਾਰਥ ਪਿਆਰ ਅਤੇ ਕੁਰਬਾਨੀ ਦੀ ਜਿਉਂਦੀ-ਜਾਗਦੀ ਮੂਰਤ ਹੈ | ਉਨ੍ਹਾਂ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਗੁਰੂ ਹੁੰਦੀ ਹੈ ਅਤੇ ਬੱਚੇ ਦੇ ਚਰਿੱਤਰ ਨਿਰਮਾਣ ਵਿਚ ਮਾਂ ਦਾ ਸਭ ਤੋਂ ਵੱਡਾ ਯੋਗਦਾਨ ਹੁੰਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਹਮੇਸ਼ਾ ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰਨ |
ਪਿਛਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 14 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਵੀਂ ਆਬਾਦੀ ਖੇਤਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।