ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਅਜੀਤ ਡੈਸਕ
11-05-2026
ਫ਼ਾਜ਼ਿਲਕਾ, 10 ਮਈ-ਥਾਣਾ ਸਦਰ ਅਬੋਹਰ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਗੋਬਿੰਦਗੜ੍ਹ ਨਹਿਰ ਕਿਨਾਰੇ ਗਸ਼ਤ ਦੌਰਾਨ ਦੋ ਵਿਅਕਤੀ ਸ਼ੱਕੀ ਹਾਲਤ ਵਿਚ ਬੈਠੇ ਮਿਲੇ | ਤਲਾਸ਼ੀ ਲੈਣ 'ਤੇ ਵਿਅਕਤੀ ਸਤਪਾਲ ਸਿੰਘ ਉਰਫ਼ ਬਾਵਰ ਪੁੱਤਰ ਜਸਵੀਰ ਸਿੰਘ ਅਤੇ ਅਵਤਾਰ ਸਿੰਘ ਉਰਫ਼ ਸਾਜਨ ਪੁੱਤਰ ਸੁੱਖਾ ਸਿੰਘ ਵਾਸੀ ਪਿੰਡ ਕੁੰਡਲ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |