02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਸ਼ਾ ਤਸਕਰੀ ਕਰਦਾ ਪੁਲਿਸ ਕਰਮਚਾਰੀ ਵੀਡੀਓ 'ਚ ਕੈਦ, ਵਿਭਾਗ ਨੇ ਕੀਤਾ ਸਸਪੈਂਡ

ਅਜੀਤ ਡੈਸਕ 12-05-2026
ਅਬੋਹਰ, 11 ਮਈ (ਵਿਵੇਕ ਹੂੜੀਆ)- ਅਬੋਹਰ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ ਨੇ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ | ਵੀਡੀਓ 'ਚ 112 ਨੰਬਰ ਦੀ ਸਰਕਾਰੀ ਪੁਲਿਸ ਗੱਡੀ 'ਚ ਬੈਠਾ ਇਕ ਮੁਲਾਜ਼ਮ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਤੋਂ ਕੋਈ ਸ਼ੱਕੀ ਵਸਤੂ ਫੜਦਾ ਦਿਖਾਈ ਦੇ ਰਿਹਾ ਹੈ, ਜਿਸ ਨੂੰ ਨਸ਼ਾ ਮੰਨਿਆ ਜਾ ਰਿਹਾ ਹੈ | ਪੁਲਿਸ ਪ੍ਰਸ਼ਾਸਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਕਤ ਮੁਲਾਜ਼ਮ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਇਹ ਵੀਡੀਓ ਨਸ਼ੇ ਦੇ ਗੜ੍ਹ ਮੰਨੇ ਜਾਣ ਵਾਲੇ ਸੀਡ ਫਾਰਮ ਰੋਡ ਦੀ ਦੱਸੀ ਜਾ ਰਹੀ ਹੈ | ਵਾਇਰਲ ਵੀਡੀਓ ਵਿਚ ਦਿੱਖ ਰਿਹਾ ਹੈ ਕਿ 112 ਹੈਲਪ ਲਾਈਨ ਦੀ ਗੱਡੀ ਸੀਡ ਫਾਰਮ ਰੋਡ 'ਤੇ ਰੁਕਦੀ ਹੈ ਅਤੇ ਉੱਥੇ ਪਹੁੰਚੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਗੱਡੀ ਅੰਦਰ ਬੈਠੇ ਮੁਲਾਜ਼ਮ ਨੂੰ ਕੋਈ ਚੀਜ਼ ਫੜਾਉਂਦੇ ਹਨ | ਕਿਸਾਨ ਯੂਨੀਅਨ ਦੇ ਆਗੂਆਂ ਅਤੇ ਸਥਾਨਕ ਲੋਕਾਂ ਨੇ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਪੁਲਿਸ ਮੁਲਾਜ਼ਮ 'ਤੇ ਚਿੱਟਾ ਵੇਚਣ/ਖ਼ਰੀਦਣ ਦੇ ਇਲਜ਼ਾਮ ਲਗਾਏ ਹਨ | ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਇਸ ਵੀਡੀਓ ਨੂੰ ਮੁੱਖ ਮੰਤਰੀ ਅਤੇ ਡੀ.ਜੀ.ਪੀ.ਪੰਜਾਬ ਨੂੰ ਟਵੀਟ ਕਰਦਿਆਂ ਕਿਹਾ ਕਿ ਲੋਕਾਂ ਦੀ ਨਿਗਰਾਨੀ ਕਰਨ ਵਾਲਿਆਂ ਦੀ ਨਿਗਰਾਨੀ ਕੌਣ ਕਰੇਗਾ? ਉਨ੍ਹਾਂ ਕਿਹਾ ਕਿ ਜੇਕਰ ਰੱਖਿਅਕ ਹੀ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਿਲ ਹੋਣਗੇ ਤਾਂ ਨਸ਼ਾ ਕਿਵੇਂ ਰੁਕੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ.ਆਸ਼ਵੰਤ ਸਿੰਘ ਨੇ ਦੱਸਿਆ ਕਿ ਇਹ ਵੀਡੀਓ ਕਰੀਬ 4-5 ਦਿਨ ਪੁਰਾਣੀ ਹੈ | ਜਾਂਚ ਵਿਚ ਸਾਹਮਣੇ ਆਇਆ ਹੈ ਕਿ 112 ਹੈਲਪ ਲਾਈਨ ਨੰਬਰ 408 'ਤੇ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਨੇ ਜਸ਼ਨ ਨਾਮਕ ਨੌਜਵਾਨ ਨੂੰ ਬੁਲਾ ਕੇ ਉਸ ਤੋਂ 500 ਰੁਪਏ ਵਿਚ ਕੋਈ ਨਸ਼ੀਲੀ ਵਸਤੂ ਖ਼ਰੀਦੀ ਸੀ | ਪੁਲਿਸ ਨੇ ਏ.ਐਸ.ਆਈ.ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਨੌਜਵਾਨ ਦੀ ਪਛਾਣ ਕਰ ਲਈ ਗਈ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਚਾਹੇ ਉਹ ਪੁਲਿਸ ਮੁਲਾਜ਼ਮ ਹੀ ਕਿਉਂ ਨਾ ਹੋਵੇ |
ਪਿਛਲੀ ਖ਼ਬਰ ਭਾਕਿਯੂ ਨੇ ਕੋਆਪੇ੍ਰਟਿਵ ਬੈਂਕ ਦੇ ਬਾਹਰ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਐਮਰਜੈਂਸੀ ਦੇ ਹਾਲਾਤ ਬਣੇ ਚਿੰਤਾਜਨਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।