02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਫ਼ਾਈ ਸੇਵਕਾਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ

ਅਜੀਤ ਡੈਸਕ 12-05-2026

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੀ ਗਈ ਸੂਬਾ ਪੱਧਰੀ ਝੰਡਾ ਹੜਤਾਲ ਛੇਵੇਂ ਦਿਨ ਵੀ ਜਾਰੀ ਰਹੀ | ਇਸ ਦੌਰਾਨ ਨਗਰ ਕੌਂਸਲ ਫ਼ਾਜ਼ਿਲਕਾ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਵਿਰੁੱਧ ਪਿੱਟ ਸਿਆਪਾ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਫ਼ਤਿਹ ਚੰਦ, ਜ਼ਿਲ੍ਹਾ ਪ੍ਰਧਾਨ ਸੁਭਾਸ਼ ਚੰਦ, ਬਲਾਕ ਪ੍ਰਧਾਨ ਸੁਸ਼ੀਲ ਉਜੀਨਵਾਲ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਵਰਗੇ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਸਰਕਾਰ ਸਫ਼ਾਈ ਸੇਵਕਾਂ ਦੀ ਗੱਲ ਸੁਣਨ ਨੂੰ ਵੀ ਤਿਆਰ ਨਹੀਂ ਹੈ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸੀਵਰੇਜ ਅਤੇ ਸ਼ਹਿਰ ਦੀ ਗੰਦਗੀ ਸਾਫ਼ ਕਰਦੇ ਹਨ, ਪਰ ਬਦਲੇ ਵਿਚ ਉਨ੍ਹਾਂ ਨੂੰ ਸਿਰਫ਼ 10,000 ਰੁਪਏ ਮਹੀਨਾ ਦਿੱਤਾ ਜਾ ਰਿਹਾ ਹੈ, ਜੋ ਕਿ ਅੱਜ ਦੀ ਮਹਿੰਗਾਈ ਵਿਚ ਗੁਜ਼ਾਰੇ ਦੇ ਲਾਇਕ ਨਹੀਂ ਹੈ | ਸਫ਼ਾਈ ਸੇਵਕਾਂ ਦੇ ਸਮਰਥਨ 'ਚ ਪਹੁੰਚੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫ਼ਾਜ਼ਿਲਕਾ ਅਤੇ ਜ਼ਿਲ੍ਹਾ ਆਗੂ ਅਦਿੱਤਿਆ ਫ਼ਾਜ਼ਿਲਕਾ ਨੇ ਕਿਹਾ ਕਿ ਸਰਕਾਰਾਂ ਲਗਾਤਾਰ ਸਰਕਾਰੀ ਅਦਾਰਿਆਂ ਨੂੰ ਵੇਚ ਰਹੀਆਂ ਹਨ ਅਤੇ ਪੱਕੀ ਭਰਤੀ ਦੀ ਥਾਂ ਠੇਕੇਦਾਰੀ ਸਿਸਟਮ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਹੋਰਨਾਂ ਜਥੇਬੰਦੀਆਂ ਨੂੰ ਨਾਲ ਲੈ ਕੇ ਅੰਦੋਲਨ ਹੋਰ ਤਿੱਖਾ ਕੀਤਾ ਜਾਵੇਗਾ | ਇਸ ਰੋਸ ਪ੍ਰਦਰਸ਼ਨ ਵਿਚ ਅਰੁਣ ਦਿਲਵਾਨ, ਮੋਹਨ ਲਾਲ, ਵਿਨੇ ਪਰਵਾਨਾ, ਨਟਵਰ ਸਾਰਵਾਨ, ਸਿਕੰਦਰ ਚਾਵਰੀਆਂ, ਰਵੀ, ਬੰਟੀ, ਰਾਜੇਸ਼ ਬਾਗੜੀ, ਲਵਲੀ ਚਾਵਰੀਆਂ ਸਮੇਤ ਵੱਡੀ ਗਿਣਤੀ 'ਚ ਸਫ਼ਾਈ ਸੇਵਕ ਅਤੇ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਨਗਰ ਕੌਂਸਲ ਚੋਣਾਂ ਲਈ ਰਣਨੀਤੀ ਤਿਆਰ ਅਗਲੀ ਖ਼ਬਰ 10ਵੀਂ ਦੇ ਨਤੀਜੇ 'ਚ ਫ਼ਾਜ਼ਿਲਕਾ ਜ਼ਿਲ੍ਹੇ ਦੇ 10 ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਬਣਾਈ ਜਗ੍ਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।