02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 12-05-2026
ਜਲਾਲਾਬਾਦ, 11 ਮਈ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ ਸੰਦੀਪ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਵੈਰੋ ਕੇ ਤੋਂ ਕੱਸੀ ਨਹਿਰ ਵੱਲ ਗਸ਼ਤ ਕਰ ਰਹੀ ਸੀ ਤਾਂ ਸਾਹਮਣੇ ਤੋਂ ਪੈਦਲ ਆ ਰਹੇ ਰਮਨ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਬੱਲੂਆਣਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਉਸ ਦੇ ਲਿਫ਼ਾਫ਼ੇ 'ਚੋਂ 7 ਪੱਤੇ (ਕੁੱਲ 70 ਗੋਲੀਆਂ) ਟਰਾਮਾਡੋਲ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਣ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕੋਈ ਨਹੀਂ ਉਤਾਰ ਸਕਦਾ ਮਾਂ ਦਾ ਕਰਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।