03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੋਲਰ ਪਲਾਂਟ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਵਿਅਕਤੀ ਕਾਬੂ

ਅਜੀਤ ਡੈਸਕ 12-05-2026
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਬੋਹਰ ਪੁਲਿਸ ਨੇ ਸੋਲਰ ਪਲਾਟ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਗਸੀਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਮਲੂਕਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਖੇਤ ਵਿਚ ਲੱਗੇ 5 ਕਿੱਲੋ੍ਹ ਵਾਟ ਦੇ ਸੋਲਰ ਪਲਾਟ ਦੀਆਂ ਤਾਰਾਂ ਚੋਰੀ ਹੋ ਗਈਆਂ ਸਨ | ਪੁਲਿਸ ਵਲੋਂ ਇਸ ਮਾਮਲੇ ਵਿਚ ਜਸਵਿੰਦਰ ਸਿੰਘ ਉਰਫ਼ ਜੱਸਾ ਪੁੱਤਰ ਜਗਸੀਰ ਸਿੰਘ ਅਤੇ ਸੰਦੀਪ ਉਰਫ਼ ਸਿਪਾ ਪੁੱਤਰ ਜਗਸੀਰ ਸਿੰਘ ਵਾਸੀ ਮਲੂਕਪੁਰ ਨੂੰ ਕਾਬੂ ਕੀਤਾ ਗਿਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਣ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।