03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਫ਼ਾਜ਼ਿਲਕਾ ਬੱਸ ਸਟੈਂਡ 'ਤੇ ਮਿਲੀ ਲਾਵਾਰਸ ਲਾਸ਼

ਅਜੀਤ ਡੈਸਕ 12-05-2026
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਬੱਸ ਸਟੈਂਡ 'ਤੇ ਬੀਤੀ ਰਾਤ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਉੱਥੇ ਇਕ ਵਿਅਕਤੀ ਦੀ ਲਾਵਾਰਿਸ ਲਾਸ਼ ਬਰਾਮਦ ਹੋਈ | ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਫ਼ਿਲਹਾਲ ਪੁਲਿਸ ਮਿ੍ਤਕ ਦੀ ਸ਼ਨਾਖ਼ਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਸਕੇ | ਪੁਲਿਸ ਅਧਿਕਾਰੀ ਪਾਲਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ (112) ਰਾਹੀਂ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ 'ਤੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ | ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚੀ ਅਤੇ 108 ਐਂਬੂਲੈਂਸ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ | ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਾਕਟਰਾਂ ਨੇ ਜਾਂਚ ਅਤੇ ਈ.ਸੀ.ਜੀ.ਰਿਪੋਰਟ ਤੋਂ ਬਾਅਦ ਉਸ ਨੂੰ ਮਿ੍ਤਕ ਐਲਾਨ ਦਿੱਤਾ | ਪੁਲਿਸ ਅਨੁਸਾਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ | ਫ਼ਿਲਹਾਲ ਮਿ੍ਤਕ ਦੀ ਉਮਰ ਅਤੇ ਪਛਾਣ ਬਾਰੇ ਕੋਈ ਪੁਖ਼ਤਾ ਜਾਣਕਾਰੀ ਨਹੀਂ ਮਿਲ ਸਕੀ ਹੈ | ਪੁਲਿਸ ਨੇ ਲਾਸ਼ ਨੂੰ ਸ਼ਨਾਖ਼ਤ ਲਈ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਅਤੇ ਆਸ-ਪਾਸ ਦੇ ਇਲਾਕਿਆਂ ਤੇ ਥਾਣਿਆਂ ਵਿਚ ਸੂਚਨਾ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਖ਼ੁਸ਼ਬੂ ਸਵਨਾ ਨੇ ਐਮ.ਆਰ. ਕਾਲਜ ਖੇਡ ਸਟੇਡੀਅਮ ਵਿਖੇ ਖਿਡਾਰੀਆਂ ਦਾ ਵਧਾਇਆ ਉਤਸ਼ਾਹ ਅਗਲੀ ਖ਼ਬਰ ਪਾਵਰਕਾਮ ਵਲੋਂ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ 'ਤੇ ਕਰਨ ਦਾ ਮਾਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।