ਅਬੋਹਰ, 11 ਮਈ (ਸੁਖਜੀਤ ਸਿੰਘ ਬਰਾੜ)-ਭਾਜਪਾ ਮੰਡਲ ਪ੍ਰਧਾਨ ਵਕੀਲ ਸੁਸ਼ੀਲ ਕੁਮਾਰ ਸਿਆਗ ਵਾਸੀ ਪਿੰਡ ਢੀਗਾਂਵਾਲੀ ਵਲੋਂ ਭਾਜਪਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨਾਲ ਪਿੰਡ ਪੰਜਕੋਸੀ ਵਿਖੇ ਮੁਲਾਕਾਤ ਕੀਤੀ ਗਈ | ਇਸ ਦੌਰਾਨ ਮੰਡਲ ਪ੍ਰਧਾਨ ਸੁਸ਼ੀਲ ਕੁਮਾਰ ਸਿਆਗ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ 'ਚ ਭਾਜਪਾ ਦੀ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਭਾਜਪਾ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ 'ਚ ਬਹੁਤ ਮਜ਼ਬੂਤ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਹ ਦੋਵੇਂ ਸੀਟਾਂ ਭਾਰੀ ਬਹੁਮਤ ਨਾਲ ਜਿੱਤੇਗੀ | ਉਨ੍ਹਾਂ ਕਿਹਾ ਕਿ ਭਾਜਪਾ ਨੇ ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ 'ਚ ਵੱਡੀ ਜਿੱਤ ਹਾਸਲ ਕੀਤੀ ਹੈ | 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਪੰਜਾਬ ਵਿਚ ਹੀ ਵੱਡੀ ਜਿੱਤ ਹਾਸਲ ਕਰੇਗੀ |