03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਨੇ ਸਿੱਖਿਆ ਬੋਰਡ ਦਾ ਕੀਤਾ ਘਿਰਾਓ

ਅਜੀਤ ਡੈਸਕ 12-05-2026
ਮੰਡੀ ਅਰਨੀਵਾਲਾ, 11 ਮਈ (ਨਿਸ਼ਾਨ ਸਿੰਘ ਮੋਹਲ਼ਾ)-ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦਾ ਘਿਰਾਓ ਕੀਤਾ ਗਿਆ | ਸੂਬਾ ਪ੍ਰਧਾਨ ਲਖਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿਚ ਮਾਸਟਰ ਕੇਡਰ ਵਿਚ ਇਕ ਵੀ ਭਰਤੀ ਨਹੀਂ ਦਿੱਤੀ | ਜਿਸ ਨਾਲ ਬੇਰੁਜ਼ਗਾਰ ਅਧਿਆਪਕਾਂ ਦੀ ਉਮਰ ਲੰਘਦੀ ਜਾ ਰਹੀ ਹੈ | ਉਨ੍ਹਾਂ ਨੇ ਦੱਸਿਆ ਹੈ ਕਿ ਫਿਜ਼ੀਕਲ ਐਜੂਕੇਸ਼ਨ ਦੀਆਂ 2000 ਪੀ.ਟੀ.ਆਈ, ਮਾਸਟਰ ਕੇਡਰ ਦੀਆ 1000 ਪੋਸਟਾਂ , ਲੈਕਚਰਾਰ ਕੇਡਰ ਦੀਆ 500 ਪੋਸਟਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਧਰਨਾ ਪ੍ਰਦਰਸ਼ਨ ਕਰਨ ਤੋਂ ਬਾਅਦ ਮੋਹਾਲੀ ਪ੍ਰਸ਼ਾਸਨ ਨੇ 15 ਮਈ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਦਿੱਤੀ ਹੈ | ਲਖਵੀਰ ਸਿੰਘ ਨੇ ਦੱਸਿਆ ਕਿ ਜੇ ਮੀਟਿੰਗ ਦਾ ਸਿੱਟਾ ਕੁੱਝ ਨਾ ਨਿਕਲਿਆ ਤਾਂ ਆਉਣਾ ਵਾਲੇ ਸਮੇਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਸਮੇਂ ਯੂਨੀਅਨ ਦੇ ਮੈਂਬਰ ਲਖਵੀਰ ਸਿੰਘ, ਜਸਵੀਰ ਸਿੰਘ, ਮਨਦੀਪ ਸਿੰਘ, ਗੁਰਿੰਦਰ ਸਿੰਘ, ਪਿ੍ਅੰਕਾ ਰਾਣੀ ਆਦਿ ਮੌਜੂਦ ਰਹੇ |
ਪਿਛਲੀ ਖ਼ਬਰ ਬੰਬੇ ਇੰਸਟੀਚਿਊਟ ਨੇ ਮਾਂ ਦਿਵਸ ਮੌਕੇ ਪ੍ਰੋਜੈਕਟ ਮੇਰੀ ਆਵਾਜ਼ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਨਾੜ ਨੂੰ ਅੱਗ ਲਗਾਉਣ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।