ਅਬੋਹਰ, 11 ਮਈ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਹਲਕੇ ਅਧੀਨ ਪੈਂਦੀ ਢਾਣੀ ਕਾਲੂ ਵਾਲੀ ਵਿਖੇ ਨਵੀਂ ਬਣੀ ਸੜਕ ਅਤੇ ਖਾਲ਼ਿਆਂ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਇਲਾਕੇ 'ਚ ਕਿਸਾਨਾਂ ਦੀ ਸਹੂਲਤ ਲਈ ਖੇਤਾਂ ਵਿਚ ਵੱਡੇ ਪੱਧਰ 'ਤੇ ਪੱਕੇ ਖਾਲ਼ੇ ਬਣਾਏ ਗਏ ਹਨ ਤਾਂ ਕਿ ਕਿਸਾਨਾਂ ਨੂੰ ਸਿੰਚਾਈ ਲਈ ਸਮੱਸਿਆ ਨਾ ਆਵੇ | ਇਸ ਦੌਰਾਨ ਉਨ੍ਹਾਂ ਢਾਣੀ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਇਸ ਮੌਕੇ ਆਪ ਆਗੂ ਰਣਜੀਤ ਸਿੰਘ, ਢਾਣੀ ਵਾਸੀ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |