ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ-1 ਅਬੋਹਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਸਵਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦਾਣਾ ਮੰਡੀ ਤੋਂ ਸੀਡ ਫਾਰਮ ਰੋਡ 'ਤੇ ਗਸ਼ਤ ਕਰ ਰਹੀ ਸੀ ਤਾਂ ਸਾਹਮਣੇ ਤੋਂ ਆ ਰਹੇ ਜਤਿੰਦਰਪਾਲ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ਵਾਸੀ ਸੁੰਦਰ ਨਗਰੀ ਨੇ ਪੁਲਿਸ ਨੂੰ ਦੇਖ ਕੇ ਗੋਲੀਆਂ ਦੇ ਪੱਤੇ ਹੇਠਾਂ ਸੁੱਟ ਦਿੱਤੇ | ਪੁਲਿਸ ਨੇ ਉਸ ਨੂੰ ਕਾਬੂ ਕਰਕੇ 3 ਪੱਤੇ (ਕੁੱਲ 30 ਗੋਲੀਆਂ) ਟਰਾਮਾਡੋਲ ਹਾਈਡਰੋਕਲੋਰਾਈਡ ਬਰਾਮਦ ਕੀਤੀਆਂ ਹਨ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |