ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲੇ ਇਕ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਹਰਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਧਰਮਪਾਲ ਪੁੱਤਰ ਜੈਮਲ ਰਾਮ ਵਾਸੀ ਧਰਾਂਗਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਲੜਕਾ ਸ਼ਿਵ ਕੁਮਾਰ (ਉਮਰ 27 ਸਾਲ) ਆਪਣੇ ਦੋਸਤ ਨਾਲ ਸਕੂਟਰੀ 'ਤੇ ਜਾ ਰਿਹਾ ਸੀ ਤਾਂ ਮਲੋਟ ਰੋਡ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ | ਟੱਕਰ ਤੋਂ ਬਾਅਦ ਡਰਾਈਵਰ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |